Breaking NewsD5 specialEntertainmentNewsPunjabTop News

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰਾਂ ਤੇ ਹਮਲਾਂ

ਬਠਿੰਡਾ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ਾਰਪ ਸ਼ੂਟਰਾਂ ਨੂੰ ਕਾਰ ਤਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਸਾਰਜ ਮਿੰਟੂ ਉਰਫ਼ ਸਾਰਜ ਸੰਧੂ ਤੇ ਬੱਬੀ ਮਹਲੋਤਰਾ ਉਰਫ਼ ਸਾਗਰ ਨਾਲ 30 ਜੁਲਾਈ ਨੂੰ ਕੇਂਦਰੀ ਜੇਲ੍ਹ ਬਠਿੰਡਾ ‘ਚ ਕੁੱਟਮਾਰ ਕੀਤੀ ਗਈ ਹੈ। ਇਹ ਕੁੱਟਮਾਰ ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਜੋਗਿੰਦਰ ਸਿੰਘ ਤੇ ਗੈਂਗਸਟਰ ਪਲਵਿੰਦਰ ਸਿੰਘ ਵੱਲੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਦਿਨ ਪਹਿਲਾਂ ਦੋਵਾਂ ਗੈਂਗਸਟਰਾਂ ਦਾ ਸਾਰਜ ਮਿੰਟੂ ਉਰਫ ਸਾਰਜ ਸੰਧੂ ਤੇ ਬੱਬੀ ਮਲਹੋਤਰਾ ਉਰਫ ਸਾਗਰ ਨਾਲ ਝਗੜਾ ਹੋਇਆ ਸੀ।

Farmers News : ਕਿਸਾਨਾਂ ਨੇ ਰੋਕੀਆਂ ਟ੍ਰੇਨਾਂ, ਪੱਟੜੀਆਂ ’ਤੇ ਪੈ ਗਏ ਲੰਮੇ | D5 Channel Punjabi

ਬੀਤੀ 30 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਜਦੋਂ ਜੇਲ੍ਹ ਅੰਦਰ ਬੰਦੀਆਂ ਨੂੰ ਖੋਲ੍ਹਿਆ ਗਿਆ ਤਾਂ ਚਾਰੇ ਗੈਂਗਸਟਰ ਆਹਮੋ-ਸਾਹਮਣੇ ਆ ਗਏ ਤੇ ਉਨ੍ਹਾਂ ਨੇ ਸਾਰਜ ਮਿੰਟੂ ਉਰਫ ਸਾਰਜ ਸੰਧੂ ਤੇ ਬੱਬੀ ਮਹਲੋਤਰਾ ਉਰਫ ਸਾਗਰ ਦੀ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਲੜਾਈ ਦਾ ਪਤਾ ਲੱਗਣ ‘ਤੇ ਜੇਲ੍ਹ ਅਧਿਕਾਰੀਆਂ ਨੇ ਦਖ਼ਲ ਦੇ ਕੇ ਚਾਰੇ ਗੈਂਗਸਟਰਾਂ ਨੂੰ ਵੱਖ-ਵੱਖ ਬੈਰਕਾਂ ‘ਚ ਬੰਦ ਕਰ ਦਿੱਤਾ ਅਤੇ ਮਾਮਲੇ ਦੀ ਸੂਚਨਾ ਥਾਣਾ ਕੈਂਟ ਪੁਲਿਸ ਨੂੰ ਦਿੱਤੀ ਗਈ ।

Breaking News : ਦੇਖੋ ਕਿਵੇਂ ਭੁੱਨਿਆ ਆਮ ਆਦਮੀ ਪਾਰਟੀ ਦਾ ਲੀਡਰ | D5 Channel Punjabi

ਥਾਣਾ ਕੈਂਟ ਪੁਲਿਸ ਨੇ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਕੁੱਟਮਾਰ ਕਰਨ ਵਾਲੇ ਗੈਂਗਸਟਰ ਜੋਗਿੰਦਰ ਸਿੰਘ ਤੇ ਪਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button