PunjabTop News

ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲਾ : ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ

ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੀ ਸੁਣਵਾਈ ਦੌਰਾਨ ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਲੈਂਦਿਆਂ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਸਨ। ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ 150 ਦੇ ਕਰੀਬ ਗਵਾਹ ਹਨ, ਅੱਜ ਦੋ ਚਸ਼ਮਦੀਦ ਗਵਾਹ ਦੀ ਪੇਸ਼ੀ ਸੀ। ਪਰ ਉਹ ਕੋਰਟ ਵਿੱਚ ਪੇਸ਼ ਨਹੀਂ ਹੋ ਸਕੇ। ਜਿਸ ਦੇ ਚਲਦੇ ਅਦਾਲਤ ਨੇ ਉਨ੍ਹਾਂ ਨੂੰ 5 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਇੰਟਰਵਿਊ ਮਾਮਲੇ ਵਿੱਚ ਸਟੇਟ ਰਿਪੋਰਟ ਬਾਰੇ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਜਵਾਬ ਦਿੱਤਾ ਜਾ ਚੁੱਕਾ ਹੈ ਪਰ ਲਾਰੇਂਸ ਬਿਸ਼ਨੋਈ ਦੇ ਵਕੀਲ ਵੱਲੋਂ ਜਵਾਬ ਨਹੀਂ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਅਦਾਲਤ ਨੇ 5 ਜੁਲਾਈ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪਿਛਲੀ ਤਰੀਕ ਨੂੰ ਦੋਸ਼ ਆਇਦ ਕੀਤੇ ਗਏ ਸਨ ਅਤੇ ਅੱਜ ਗਵਾਹੀ ਲਈ ਸੁਣਵਾਈ ਹੋਈ ਸੀ, ਜਿਸ ਵਿੱਚ ਦੋ ਗਵਾਹਾਂ ਨੂੰ ਪੇਸ਼ ਕੀਤਾ ਜਾਣਾ ਸੀ  ਪਰ ਉਹ ਅਦਾਲਤ ‘ਚ ਪੇਸ਼ ਨਹੀਂ ਹੋਈ, ਜਿਸ ਕਾਰਨ ਅਦਾਲਤ ਵੱਲੋਂ ਅਗਲੀ ਤਰੀਕ 5 ਜੁਲਾਈ ਰੱਖੀ ਗਈ ਹੈ।

ਜਦਕਿ ਉਨ੍ਹਾਂ ਕਿਹਾ ਕਿ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਇੰਟਰਵਿਊ ਮਾਮਲੇ ‘ਚ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਜਵਾਬ ਦਿੱਤਾ ਜਾ ਚੁੱਕਾ ਹੈ। ਅੱਜ ਸਰਕਾਰੀ ਹਮਾਇਤ ਸਬੰਧੀ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 5 ਜੁਲਾਈ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button