Breaking NewsD5 specialNewsPunjabTop News

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੁਣ ‘ਭੁੱਪੀ ਰਾਣਾ’ ਦੀ ਐਂਟਰੀ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਗੈਂਗਵਾਰ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਬੰਬੀਹਾ ਗੈਂਗ ਅਤੇ ਨੀਰਜ ਬਵਾਨਾ ਗੈਂਗ ਤੋਂ ਬਾਅਦ ਹੁਣ ਗੈਂਗਸਟਰ ਭੁੱਪੀ ਰਾਣਾ ਦੀ ਵੀ ਇਸ ਕਤਲਕਾਂਡ ‘ਚ ਐਂਟਰੀ ਹੋ ਗਈ ਹੈ। ਭੁੱਪੀ ਰਾਣਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ।

ਮੂਸੇਵਾਲਾ ਨੂੰ ਗੋਲੀਆਂ ਮਾਰਨ ਤੋਂ ਪਹਿਲਾਂ ਦੀ ਵੀਡੀਓ, ਸਭ ਕੁਝ ਹੋ ਰਿਹਾ ਕਲੀਅਰ | D5 Channel Punjabi

ਭੁੱਪੀ ਰਾਣਾ ਨੇ ਕਿਹਾ ਹੈ ਕਿ ਕਾਤਲਾਂ ਦਾ ਪਤਾ ਦੱਸਣ ਵਾਲਿਆਂ ਲਈ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਦਾ ਨਾਂ ਗੁਪਤ ਰੱਖਿਆ ਜਾਵੇਗਾ। ਭੁੱਪੀ ਰਾਣਾ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਸਾਡੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਸੀ ਪਰ ਜੇਕਰ ਹੁਣ ਸਿੱਧੂ ਮੂਸੇਵਾਲਾ ਨੂੰ ਸਾਡਾ ਭਰਾ ਬਣਾ ਕੇ ਮਾਰਿਆ ਹੈ ਤਾਂ ਸਾਡਾ ਫਰਜ਼ ਸਾਨੂੰ ਪਤਾ ਹੈ।

ਮੂਸੇਵਾਲਾ ਕਤਲ ਕਾਂਡ, ਨਵੀਂ ਵੀਡੀਓ ਨੇ ਕੀਤਾ ਪਰਦਾਫ਼ਾਸ਼ ! D5 Channel Punjabi

ਇਸ ਤੋਂ ਪਹਿਲਾਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਗਈ ਹੈ। ਭੁੱਪੀ ਰਾਣਾ ਅਤੇ ਲਾਰੈਂਸ ਗੈਂਗ ‘ਚ ਕੱਟੜ ਦੁਸ਼ਮਣੀ ਹੈ। ਦੋਹਾਂ ਵਿਚਕਾਰ ਜੇਲ੍ਹ ਅੰਦਰ ਕੁੱਟਮਾਰ ਤੱਕ ਹੋ ਚੁੱਕੀ ਹੈ। ਭੁੱਪੀ ਰਾਣਾ ‘ਤੇ ਹਰਿਆਣਾ ਅਤੇ ਪੰਜਾਬ ‘ਚ ਕਤਲ ਸਮੇਤ ਕਈ ਅਪਰਾਧਾਂ ਦੇ 25 ਤੋਂ ਜ਼ਿਆਦਾ ਕੇਸ ਦਰਜ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button