Breaking NewsD5 specialEntertainmentNewsPoliticsPunjabTop News

ਸਿੱਧੂ ਮੂਸੇਵਾਲਾ ਦੀ ਮੌਤ ‘ਤੇ CM ਭਗਵੰਤ ਮਾਨ ਦਾ ਟਵੀਟ ਜ਼ਰੀਏ ਬਿਆਨ

ਚੰਡੀਗੜ੍ਹ: ਉਘੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨਾਲ ਉਨ੍ਹਾਂ ਦੇ ਪ੍ਰਸ਼ਸੰਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੁਖਦਾਈ ਘਟਨਾ ਲਈ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ (Bhagwant Mann Government) ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਗਾਇਕ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਕਾਤਲ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ”ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।” ਉਨ੍ਹਾਂ ਕਿਹਾ, ”ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button