Breaking NewsD5 specialNewsPunjabTop News

ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਕੋਲ ਪਹੁੰਚੀ ਮੰਗੇਤਰ

ਮਾਨਸਾ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੂਰੇ ਦੇਸ਼ ਵਿਚ ਰੋਸ ਦੀ ਲਹਿਰ ਫੈਲ ਗਈ ਹੈ। ਉਥੇ ਹੀ ਇਹ ਵੀ  ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੀ ਮੰਗੇਤਰ ਵੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੇਖਣ ਪਹੁੰਚੀ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੀਡੀਆ ਸਾਹਮਣੇ ਬਿਨਾਂ ਕੁੱਝ ਬੋਲੇ ਹੀ ਉਥੋਂ ਚਲੀ ਗਈ।

ਬੰਬੀਹਾ ਗਰੁੱਪ ਲਊ 2 ਦਿਨਾਂ ’ਚ ਬਦਲਾ! ਮੂਸੇਵਾਲਾ ਦੇ ਕਤਲ ਤੋਂ ਬਾਅਦ ਛਿੜ ਗਈ ਗੈਂਗਵਾਰ | D5 Channel Punjabi

ਦੱਸ ਦਈਏ ਕਿ ਮਾਨਸਾ ਸ਼ਹਿਰ ਵਿਚ ਵੀ ਸਿੱਧੂ ਦੇ ਕਤਲ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਇਸ ’ਤੇ ਰੋਸ ਜ਼ਾਹਰ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਵਿਚ ਲੋਕ ਸੁਰੱਖਿਅਤ ਨਹੀਂ ਹਨ, ਜੇਕਰ ਇੰਨੇ ਮਸ਼ਹੂਰ ਗਾਇਕ ਅਤੇ ਸਿਆਸੀ ਆਗੂ ਦਾ ਦਿਨ ਦਿਹਾੜੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਹੋ ਸਕਦਾ ਹੈ ਤਾਂ ਆਮ ਵਿਅਕਤੀ ਦੀ ਸੁਰੱਖਿਆ ਕੌਣ ਕਰੇਗਾ।

ਸਿੱਧੂ ਮੂਸੇਵਾਲਾ ਦੇ ਘਰ ਦੇ ਅੰਦਰੋਂ ਸਿੱਧਾ LIVE, ਰੋ ਪਿਆ ਸਾਰਾ ਪਿੰਡ | D5 Channel Punjabi

ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਪ੍ਰਸ਼ਾਸਨ ਅਤੇ ਕਾਂਗਰਸੀ ਆਗੂਆਂ ਤੋਂ ਇਲਾਵਾ ਲੋਕਾਂ ਦਾ ਜਮਾਵੜਾ ਲੱਗਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਘਰ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਪਹੁੰਚੀ ਹੋਈ ਹੈ। ਉਧਰ ਮੂਸੇਵਾਲਾ ਦੇ ਪਰਿਵਾਰ ਨੇ ਵੀ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਵਲੋਂ ਇਸ ਕਤਲ ਕਾਂਡ ਦੀ ਐੱਨ. ਆਈ. ਏ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button