PunjabTop News

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਤਿਹਾੜ ਜੇਲ੍ਹ ਤੋਂ ਹੋਈ ਸੀ ਸ਼ੁਰੂ :- ਸਚਿਨ ਥਾਪਨ

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਚ ਸਚਿਨ ਥਾਪਨ ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੂੰ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ ਕਰਕੇ ਅਨਮੋਲ ਅਤੇ ਸਚਿਨ ਨੂੰ ਪੁਲਿਸ ਤੋਂ ਬਚਾਉਣ ਲਈ ਪਹਿਲਾਂ ਹੀ ਵਿਦੇਸ਼ ਭੇਜ ਦਿੱਤਾ ਗਿਆ ਸੀ।ਸਚਿਨ ਨੇ ਦੱਸਿਆ ਕਿ ਲਾਰੇਂਸ ਨੇ ਉਸ ਨੂੰ ਫ਼ੋਨ ਕਰਕੇ ਅਨਮੋਲ ਅਤੇ ਗੋਲਡੀ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਸੀ। ਇਸ ਦੇ ਨਾਲ ਹੀ ਉਸ ਨੂੰ ਵਿਦੇਸ਼ ਜਾਣ ਦਾ ਹੁਕਮ ਦਿੱਤਾ ਗਿਆ

 ਫਰਜ਼ੀ ਪਾਸਪੋਰਟ ਬਣਾ ਕੇ ਉਸ ਨੂੰ ਦੁਬਈ ਭੇਜ ਦਿੱਤਾ ਗਿਆ। ਜਿੱਥੇ ਉਹ ਗੈਂਗਸਟਰ ਵਿਕਰਮ ਬਰਾੜ ਦੇ ਸੰਪਰਕ ਵਿੱਚ ਆਇਆ। ਦੁਬਈ ਜਾਣ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਦਾ ਕੰਮ ਕਰਨਾ ਹੈ

ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਕੋਲ ਇਹ ਵੀ ਖੁਲਾਸਾ ਕੀਤਾ ਸੀ ਕਿ ਕਤਲ ਲਈ ਹਥਿਆਰ ਵਿਦੇਸ਼ ਤੋਂ ਆਏ ਸਨ। ਉਸ ਨੂੰ ਹਥਿਆਰਾਂ ਦਾ ਇੰਤਜ਼ਾਮ ਕਰਨ ਲਈ ਕਿਹਾ ਗਿਆ। ਗੋਲਡੀ ਬਰਾੜ ਦੇ ਕਹਿਣ ‘ਤੇ ਸਚਿਨ ਨੇ ਇਕ ਦਿਨ ਲਈ ਹਥਿਆਰ ਆਪਣੇ ਕੋਲ ਰੱਖੇ ਹੋਏ ਸਨ। ਇਹ ਹਥਿਆਰ ਉਸ ਨੂੰ ਭਿਵਾਨੀ ਵਿੱਚ ਗੋਲਡੀ ਬਰਾੜ ਦੇ ਖਾਸ ਵਿਅਕਤੀ ਨੇ ਦਿੱਤੇ ਸੀ।ਪੁਲਿਸ ਅਧਿਕਾਰੀਆਂ ਮੁਤਾਬਕ ਗੋਲਡੀ ਬਰਾੜ ਨੇ ਸਚਿਨ ਨੂੰ ਗੱਡੀ ਦਾ ਪ੍ਰਬੰਧ ਕਰਨ ਲਈ ਕਿਹਾ ਸੀ। ਸਚਿਨ ਨੇ ਵਿਦੇਸ਼ ਭੱਜੇ ਰਾਜਸਥਾਨ ਦੇ ਗੈਂਗਸਟਰ ਰੋਹਿਤ ਗੋਦਾਰਾ ਤੋਂ ਪੁੱਛ ਕੇ ਬੋਲੈਰੋ ਕਾਰ ਦਾ ਇੰਤਜ਼ਾਮ ਕੀਤਾ ਸੀ। ਰਾਜਸਥਾਨ ਨੰਬਰ ਵਾਲੀ ਇਹ ਕਾਰ ਸ਼ੂਟਰ ਪ੍ਰਿਅਵਰਤ ਅਤੇ ਉਸ ਦੇ ਸਾਥੀ ਪੰਜਾਬ ਲੈ ਕੇ ਆਏ ਸਨ। ਇਹ ਕਾਰ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤੀ ਗਈ ਸੀ।ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇੱਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ। ਇਸ ਮਾਮਲੇ ‘ਚ ਪੁਲਸ ਨੇ ਇਕ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button