Breaking NewsD5 specialEntertainmentNewsPunjabSportsTop News

ਸਿੱਧੂ ਮੂਸੇਵਾਲਾ ਦੇ ਕਤਲ ਨਾਲ ਭਾਰਤੀ ਕ੍ਰਿਕੇਟ ਭਾਈਚਾਰੇ ‘ਚ ਵੀ ਸੋਗ ਦੀ ਲਹਿਰ

ਮੁੰਬਈ/ਮਾਨਸਾ : ਭਾਰਤੀ ਕ੍ਰਿਕੇਟ ਭਾਈਚਾਰੇ ਨੇ ਪੰਜਾਬੀ ਗਾਇਕ ਅਤੇ ਰੈਪਰ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ, ਜਿਨ੍ਹਾਂ ਦਾ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਆਪਣੇ ਟਵਿੱਟਰ ‘ਤੇ ਲਿਖਿਆ, “ਸਿੱਧੂ ਮੂਸੇ ਵਾਲਾ ਬਾਰੇ ਸੁਣ ਕੇ ਹੈਰਾਨ ਹਾਂ, ਬਾਬਾ ਜੀ ਉਨ੍ਹਾਂ ਨੂੰ ਆਪਣੇ ਚਰਨੀ ਲਾਉਣ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ ਹੈ।”

Balbir Seechewal : AAP ਸਰਕਾਰ ਦਾ ਵੱਡਾ ਫ਼ੈਸਲਾ, ਸੁਣੀ ਲੋਕਾਂ ਦੀ ਅਵਾਜ਼, ਖੁਸ਼ ਕਰਤੇ ਪੰਜਾਬੀ | D5 Channel Punjabi

ਸਾਬਕਾ ਭਾਰਤੀ ਬੱਲੇਬਾਜ਼ ਯੁਵਰਾਜ ਸਿੰਘ ਨੇ ਟਵੀਟ ਕੀਤਾ, “ਮੈਂ ਸਦਮੇ ਵਿਚ ਹਾਂ। ਸਿੱਧੂ ਮੂਸੇਵਾਲਾ ਬਹੁਤ ਜਲਦੀ ਚਲੇ ਗਏ। ਇਹ ਦਿਲ ਦਹਿਲਾਉਣ ਵਾਲੀ ਖ਼ਬਰ ਹੈ। ਸਤਨਾਮ ਵਾਹਿਗੁਰੂ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।” ਭਾਰਤੀ ਬੱਲੇਬਾਜ਼ ਸ਼ਿਖਰ ਧਵਨ ਨੇ ਟਵੀਟ ਕੀਤਾ, “ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸਦਮੇ ਵਿਚ ਹਾਂ ਅਤੇ ਮੇਰੇ ਕੋਲ ਦੁੱਖ ਜਾਹਰ ਕਰਨ ਲਈ ਸ਼ਬਦ ਨਹੀਂ ਹਨ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button