Breaking NewsD5 specialEntertainmentIndiaNewsPoliticsTop News

ਸਿੱਧੂ ਮੂਸੇਵਾਲਾ ਦੇ ਕਤਲ਼ ‘ਤੇ ਦੇਸ਼ ਦੇ ਵੱਡੇ ਆਗੂਆਂ ਦਾ ਬਿਆਨ

ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ਼ ਕਰ ਦਿੱਤਾ। ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਜਿਸ ਨੂੰ ਲੈ ਕੇ ਹਰ ਕੋਈ ਪੰਜਾਬ ਸਰਕਾਰ ਦੀ ਨਿੰਦਾ ਕਰ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕ ਰਿਹਾ ਹੈ।

ਹਿਮਾਚਲ ਪ੍ਰਦੇਸ਼ ਦੇ ਸੀ.ਐੱਮ. ਜੈਰਾਮ ਠਾਕੁਰ ਨੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਹਟਾਉਣਾ ਮੰਦਭਾਗੀ ਹੈ। ਦੂਜੇ ਪਾਸੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਉਨ੍ਹਾਂ ਨੇ ਬਿਆਨ ਸਾਂਝਾ ਕਰਦਿਆਂ ਕਿਹਾ ਕਿ ਦਿੱਲੀ ਤੋਂ ਕੰਟਰੋਲ ਜ਼ਰੀਏ ਸਰਕਾਰ ਚਲਾਈ ਜਾ ਰਹੀ ਹੈ। ਇਸ ਲਈ ਮੂਸੇਵਾਲਾ ਦੇ ਕਤਲ਼ ਲਈ ਕੇਜਰੀਵਾਲ ਅਤੇ ਰਾਘਵ ਚੱਢਾ ਜ਼ਿੰਮ੍ਹੇਵਾਰ ਹਨ।

ਇਸ ਤੋਂ ਇਲਾਵਾ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਵੀ ਸ਼ੋਕ ਸੰਦੇਸ਼ ਜਾਰੀ ਕੀਤਾ ਅਤੇ ਕਿਹਾ ਕਿ ਮੈਂ ਕਲਾਕਾਰ ਦੇ ਕਤਲ਼ ਤੋਂ ਬਾਅਦ ਸਦਮੇ ਵਿੱਚ ਹਾਂ। ਕਾਂਗਰਸ ਪਾਰਟੀ ਦੇ ਰਣਦੀਪ ਸਿੰਘ ਸੂਰਜੇਵਾਲਾ ਨੇ ਵੀ ਸਿੱਧੂ ਦੇ ਕਤਲ਼ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button