ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੂੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਮਿਲੀ ਹੈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਧੱਮਕੀ ਰਾਜਸਥਾਨ ਤੋਂ ਈਮੇਲ ਜ਼ਰੀਏ ਦਿੱਤੀ ਗਈ ਹੈ।
ਬਲਕੌਰ ਸਿੰਘ ਨੂੰ ਵੱਡਾ ਖ਼ਤਰਾ, ਹਫੜਾ-ਦਫੜੀ ’ਚ ਪੁਲਿਸ, ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਤੀ ਸਫਾਈ |
ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਵੀ ਬਲਕੌਰ ਸਿੰਘ ਨੂੰ ਜਾਨੋਂ ਮਾਰਣ ਦੀ ਧਮਕੀ ਮਿਲੀ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਈਮੇਲ ਜ਼ਰੀਏ ਹੀ ਰਾਜਸਥਾਨ ਤੋਂ ਇੱਕ ਨਾਬਾਲਗ ਵਲੋਂ ਉਨ੍ਹਾਂ ਨੂੰ ਧਮਕੀ ਦਿਤੀ ਗਈ ਸੀ। ਹਾਲਾਂਕਿ ਮਾਨਸਾ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਸੀ।
ਅੰਮ੍ਰਿਤਪਾਲ ਦੇ ਸਮਰਥਕਾਂ ਕੋਲ ਪਹੁੰਚੇ ਅਕਾਲੀ, CM ਮਾਨ ਨੂੰ ਸੁਖਬੀਰ ਬਾਦਲ ਬੋਲਿਆ ਕਸੂਤਾ, ਭਰਨਾ ਪਊ ਹਰਜਾਨਾ |
ਦੱਸਿਆ ਜਾ ਰਿਹਾ ਹੈ ਕਿ ਇਸ ਈਮੇਲ ਜ਼ਰੀਏ ਦਿੱਤੀ ਗਈ ਧਮਕੀ ‘ਚ ਲਾਰੈਂਸ ਬਿਸ਼ਨੋਈ ਵਿਰੁੱਧ ਨਾ ਬੋਲਣ ਦੀ ਚਿਤਾਵਨੀ ਦਿਤੀ ਗਈ ਹੈ। ਉਧਰ ਜੇਲ੍ਹ ਵਿਚ ਬੰਦ ਲਾਰੈਂਸ ਦੀ ਇੱਕ ਇੰਟਰਵਿਊ ਸਾਹਮਣੇ ਆਈ ਸੀ ਜਿਸ ਵਿਚ ਉਸ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਕੁਝ ਲੋਕ ਉਨ੍ਹਾਂ ਦੇ ਗਰੁੱਪ ਦਾ ਨਾਮ ਵਰਤ ਕੇ ਧਮਕੀਆਂ ਦੇ ਰਹੇ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.