EntertainmentPunjabTop News

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ 

ਮਾਨਸਾ : ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿਚ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮਾਨਸਾ ਪੁਲਿਸ ਨੇ ਰਾਜਸਥਾਨ ਤੋਂ ਦੋ ਵਿਅਕਤੀਆਂ ਨੂੰ ਟਰੇਸ ਕੀਤਾ ਹੈ।

ਕੇਂਦਰ ਦਾ ਨਵਾਂ ਫਰਮਾਨ, ਲੋਕਾਂ ਨੂੰ ਝਟਕਾ, ਮੂਸੇਵਾਲਾ ਕਾਂਡ ‘ਚ ਵੱਡੀ ਗ੍ਰਿਫ਼ਤਾਰੀ, ਸੁਖਬੀਰ ਬਾਦਲ ਦੇ ਖੁਲਾਸੇ

ਦੱਸ ਦਈਏ ਕਿ ਵਿਦੇਸ਼ ਤੋਂ ਪਰਤਣ ਤੋਂ ਬਾਅਦ ਬਲਕੌਰ ਸਿੰਘ ਨੇ ਮਾਨਸਾ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ। ਅਣਪਛਾਤੇ ਲੋਕਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੇਲ ਭੇਜੀ ਸੀ, ਜਿਸ ਵਿਚ ਚਿਤਾਵਨੀ ਦਿੱਤੀ ਗਈ ਸੀ ਕਿ ਉਹ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਘੱਟ ਕਰਨ ਦੀ ਗੱਲ ਨਾ ਕਰਨ, ਨਹੀਂ ਤਾਂ ਉਸ ਦਾ ਉਸ ਦੇ ਪੁੱਤਰ ਤੋਂ ਵੀ ਮਾੜਾ ਹਾਲ ਹੋਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button