EntertainmentTop News

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇੰਸਟਾ ’ਤੇ ਬਣਾਇਆ ਅਕਾਊਂਟ

ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਸਿੱਧੂ ਨੇ ਇੰਸਟਾਗ੍ਰਾਮ ‘ਤੇ ਆਪਣਾ ਅਕਾਊਂਟ ਬਣਾਇਆ ਹੈ। 4 ਘੰਟਿਆਂ ਅੰਦਰ ਇਸ ਅਕਾਊਂਟ ਨੂੰ 1 ਲੱਖ ਤੋਂ ਵੱਧ ਲੋਕਾਂ ਵਲੋਂ ਫਾਲੋਅ ਕੀਤਾ ਜਾ ਚੁੱਕਾ ਹੈ। ਇੰਸਟਾਗ੍ਰਾਮ ’ਤੇ ਪਹਿਲੀ ਤਸਵੀਰ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ #jusitceforsidhumoosewala ਹੈਸ਼ਟੈਗ ਲਿਖ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕੀਤੀ ਹੈ।

Punjab Police Joining Letter : CM Mann ਦੀ ਨੌਜਵਾਨਾਂ ਲਈ ਸੌਗਾਤ, ਨਵੀਆਂ ਨੌਕਰੀਆਂ ਦੀ ਲਾਈ ਲਾਈਨ

ਬਲਕੌਰ ਸਿੰਘ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਵੀ ਸਿੱਧੂ ਮੂਸੇ ਵਾਲਾ ਨਾਲ ਤਸਵੀਰ ਸਾਂਝੀ ਕਰਦਿਆਂ ਹੈਸ਼ਟੈਗ ਦੀ ਵਰਤੋਂ ਕੀਤੀ ਹੈ। ਦੱਸ ਦੇਈਏ ਕਿ #justiceforsidhumoosewala ਹੈਸ਼ਟੈਗ ਟਵਿਟਰ ’ਤੇ ਵੀ ਟਰੈਂਡ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਇਨਸਾਫ ਲਈ ਇਨ੍ਹੀਂ ਦਿਨੀਂ ਪੰਜਾਬੀ ਕਲਾਕਾਰਾਂ ਵਲੋਂ ਇਸ ਹੈਸ਼ਟੈਗ ਦੀ ਵਰਤੋਂ ਕੀਤੀ ਜਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button