ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਤੋਂ ਬਾਅਦ ਡਾਕਟਰਾਂ ਦਾ ਬਿਆਨ
ਮਾਨਸਾ: ਬੀਤੇ ਦਿਨੀਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ਼ ਹੋ ਗਿਆ ਸੀ। ਮੂਸੇਵਾਲਾ ਦਾ ਕਤਲ਼ ਬੜੇ ਹੀ ਬੇਰਹਿਮੀ ਨਾਲ ਕੀਤਾ ਗਿਆ। ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਬੀਤੀ ਕੱਲ ਪਰਿਵਾਰ ਵਾਲਿਆਂ ਦੀ ਰਜ਼ਾਮੰਦੀ ਨਾਲ 5 ਡਾਕਟਰਾਂ ਦੇ ਪੈਨਲ ਨੇ ਸਿੱਧੂ ਦਾ ਪੋਸਟਮਾਰਟਮ ਕੀਤਾ। ਉਸ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸਰੀਰ ‘ਤੇ 24 ਗੋਲੀਆਂ ਦੇ ਨਿਸ਼ਾਨ ਮਿਲੇ। ਸਿੱਧੂ ਦੇ ਸਿਰ ‘ਤੇ ਵੀ ਗੋਲੀ ਲੱਗੀ ਸੀ।
ਉਨ੍ਹਾਂ ਇਹ ਵੀ ਕਿਹਾ ਫੇਫੜੇ ਅਤੇ ਲੀਵਰ ‘ਤੇ ਗੋਲੀ ਲੱਗਣ ਕਾਰਨ ਮੂਸੇਵਾਲਾ ਦੀ ਜਾਨ ਚਲੀ ਗਈ। ਦੱਸ ਦਈਏ ਕਿ ਗੈਂਗਸਟਰਾਂ ਨੇ ਏ.ਐੱਨ. 94 ਅਸਾੱਲਟ ਰਾਇਫ਼ਲ ਦੀ ਵਰਤੋਂ ਕੀਤੀ ਸੀ ਜੋਂ ਕਿ ਸੁਰੱਖਿਆ ਬਲਾਂ ਵੱਲੋਂ ਵਰਤਿਆ ਜਾਣ ਵਾਲਾ ਸਭ ਤੋਂ ਖ਼ਤਰਨਾਕ ਹਥਿਆਰ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.