Breaking NewsD5 specialEntertainmentNewsPunjabTop News

‘ਸਿੱਧੂ ਮੂਸੇਵਾਲਾ’ ਨੂੰ ਮਾਰਨ ਲਈ ਹੋਇਆ ਸੀ 1 ਕਰੋੜ ‘ਚ ਸੌਦਾ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਹਰ ਦਿਨ ਨਵੇਂ ਖੁਲਾਸੇ ਹੁੰਦੇ ਹੋਏ ਨਜ਼ਰ ਆ ਰਹੇ ਹਨ।ਹੁਣ ਸ਼ਾਰਪ ਸ਼ੂਟਰ ਪ੍ਰਿਅਵਰਤ ਫ਼ੌਜੀ ਵੱਲੋਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਸ ਨੇ ਪੁਲਿਸ ਦੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇਕ ਕਰੋੜ ਰੁਪਏ ‘ਚ ਸੌਦਾ ਹੋਇਆ ਸੀ ਅਤੇ ਇਸ ਦੇ ਨਾਲ ਹੀ ਹਰੇਕ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਦਿੱਤੇ ਗਏ ਸਨ। ਇਸ ਤੋਂ ਇਲਾਵਾ ਰੇਕੀ ਕਰਨ ਅਤੇ ਹੋਰ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਹਜ਼ਾਰਾਂ ਰੁਪਏ ਦਿੱਤੇ ਗਏ ਸਨ।

ਗਲਤ ਕੰਮ ਕਰਨ ਦੇ ਚੱਕਰ ‘ਚ ਗ੍ਰਿਫ਼ਤਾਰ ਵੱਡਾ ਕਾਂਗਰਸੀ ਲੀਡਰ! | D5 Channel Punjabi

ਪ੍ਰਿਅਵਰਤ ਫ਼ੌਜੀ ਅਤੇ ਕਸ਼ਿਸ਼ ਤੋਂ ਪੁੱਛਗਿੱਛ ਦੌਰਾਨ ਇਹ ਵੱਡੀ ਗੱਲ ਨਿਕਲ ਕੇ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਹੁਣ ਤੱਕ 3 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ‘ਚ ਪ੍ਰਿਅਵਰਤ ਫ਼ੌਜੀ, ਕੁਲਦੀਪ ਉਰਫ਼ ਕਸ਼ਿਸ਼ ਅਤੇ ਅੰਕਿਤ ਸਿਰਸਾ ਸ਼ਾਮਲ ਹਨ। ਦਿੱਲੀ ਦੇ ਸਪੈੱਸ਼ਲ ਪੁਲਿਸ ਸੈੱਲ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 6 ਸ਼ਾਰਪ ਸ਼ੂਟਰਾਂ ਵੱਲੋਂ ਕੀਤਾ ਗਿਆ ਹੈ।

Bhagwant Mann Marriage : CM ਮਾਨ ਨੇ ਕਰਤੀ ਵਿਆਹ ਦੀ ਪਾਰਟੀ | D5 Channel Punjabi

ਪ੍ਰਿਅਵਰਤ ਅਤੇ ਕਸ਼ਿਸ ਨੂੰ ਪੰਜਾਬ ਪੁਲਿਸ ਵੱਲੋਂ ਪੰਜਾਬ ਲਿਆਂਦਾ ਗਿਆ ਹੈ, ਜੋ ਕਿ ਇਸ ਸਮੇਂ ਰਿਮਾਂਡ ‘ਤੇ ਹਨ। ਰਿਮਾਂਡ ਦੌਰਾਨ ਸ਼ੂਟਰਾਂ ਵੱਲੋਂ ਲਗਾਤਾਰ ਵੱਡੇ ਖ਼ੁਲਾਸੇ ਕੀਤੇ ਜਾ ਰਹੇ ਹਨ। ਇਸ ਕਤਲਕਾਂਡ ‘ਚ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਲਈ ਵੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿੱਥੋਂ ਆਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button