Breaking NewsD5 specialEntertainmentNewsPoliticsPunjab

ਸਿੱਧੂ ਮੂਸੇਵਾਲਾ ਨੇ ਚਲਦੀਆਂ ਵੋਟਾਂ ‘ਚ ਪਾਈ ਧੱਕ (ਵੀਡੀਓ)

ਮਾਨਸਾ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਜਿਸ ਦੇ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰੇ ਤੋਂ ਹੀ ਔਰਤਾਂ /ਪੁਰਸ਼ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਚੁੱਕੀਆਂ ਹਨ। ਇਸ ਦੌਰਾਨ ਵੋਟਰਾਂ ਨੂੰ ਆਪਣੇ ਮਨ ਪਸੰਦ ਦਾ ਨੁਮਾਇੰਦਾ ਚੁਣਨ ਵਾਸਤੇ ਠੰਡ ਦੀ ਕੋਈ ਪ੍ਰਵਾਹ ਨਹੀਂ ਹੈ। ਉਥੇ ਹੀ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਸਿੱਧੂ ਮੂਸੇਵਾਲਾ ਨੇ ਪਿੰਡ ਮੂਸਾ ਵਿਖੇ ਆਪਣੀ ਵੋਟ ਪੋਲ ਕੀਤੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਸਰਪੰਚੀ ਚੋਣਾਂ ਲਈ ਮੈਦਾਨ ‘ਚ ਹਨ। ਜਿੰਨਾਂ ਦੇ ਹੱਕ ‘ਚ ਸਿੱਧੂ ਮੂਸੇਵਾਲਾ ਨੇ ਆਪਣੀ ਵੋਟ ਪਾਈ।

Read Also ਸਿੱਧੂ ਮੂਸੇਵਾਲਾ ਆਪਣੀ ਮਾਂ ਨੂੰ ਸਰਪੰਚੀ ਦਿਵਾਉਣ ਲਈ ਲਗਾ ਰਹੇ ਅੱਡੀ-ਚੋਟੀ ਦਾ ਜ਼ੋਰ

ਵੋਟ ਪਾਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਜੇਤੂ ਦਾ ਨਿਸ਼ਾਨ ਬਣਾ ਕੇ ਆਪਣੀ ਮਾਂ ਨਾਲ ਤਸਵੀਰ ਖਿਚਵਾਈ। ਦੱਸ ਦੇਈਏ ਕਿ ਸੂਬੇ ਭਰ ‘ਚ 1.27 ਕਰੋੜ ਲੋਕ ਵੋਟਿੰਗ ‘ਚ ਹਿੱਸਾ ਲੈ ਰਹੇ ਹਨ। ਸੂਬਾ ਚੋਣ ਕਮਿਸ਼ਨ ਵੱਲੋਂ 17,268 ਪੋਲਿੰਗ ਬੂਥ ਬਣਾਏ ਗਏ ਹਨ ਅਤੇ 86,340 ਕਰਮਚਾਰੀ ਡਿਊਟੀ ‘ਤੇ ਨਿਯੁਕਤ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪੰਚਾਇਤ ਚੋਣਾਂ ਲਈ 1,27,87,395 ਵੋਟਰ ਹਨ ਜਿੰਨ੍ਹਾਂ ‘ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ। 13276 ਪੰਚਾਇਤਾਂ ‘ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button