Breaking NewsD5 specialEntertainmentNewsPunjabTop News

ਸਿੱਧੂ ਮੂਸੇਵਾਲਾ ਨੇ ਫੜਿਆ ਕਾਂਗਰਸ ਦਾ ਪੱਲਾ

ਚੰਡੀਗੜ੍ਹ :  ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਸਿੱਧੂ ਮੂਸੇਵਾਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਿੱਧੂ ਮੂਸੇਵਾਲਾ ਦਾ ਸੁਆਗਤ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਬਹੁਤ ਹੀ ਵਡਭਾਗਾ ਦਿਨ ਹੈ ਕਿ ਕਾਂਗਰਸ ਪਾਰਟੀ ‘ਚ ਸਿੱਧੂ ਮੂਸੇਵਾਲਾ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨਾਲ ਵੀ ਸਿੱਧੂ ਮੂਸੇਵਾਲਾ ਦੀ ਮੀਟਿੰਗ ਕਰਵਾਈ ਜਾਵੇਗੀ।

ਭਾਜਪਾ ਦਾ ਕੈਪਟਨ ਨੂੰ ਵੱਡਾ ਝਟਕਾ ? ਅਕਾਲੀਆਂ ਦੇ ਵੱਡੇ ਲੀਡਰਾਂ ਦੀ ਭਾਜਪਾ ‘ਚ ਜਾਣ ਦੀ ਤਿਆਰੀ ! D5 Channel Punjabi

ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਜਿੰਨਾ ਨਾਮ ਸਿੱਧੂ ਮੂਸੇਵਾਲਾ ਨੇ ਗੀਤਾਂ ‘ਚ ਕਮਾਇਆ ਹੈ, ਉਸ ਸ਼ਿੱਦਤ ਨਾਲ ਹੀ ਉਹ ਲੋਕਾਂ ਦੀ ਸੇਵਾ ਕਰਨਗੇ। ਮੁੱਖ ਮੰਤਰੀ ਚੰਨੀ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ‘ਚ ਅੱਜ ਦਾ ਦਿਨ ਬਹੁਤ ਹੀ ਕ੍ਰਾਂਤੀਕਾਰੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਪੰਜਾਬ ਦੀ ਸਿਆਸਤ ‘ਚ ਸਿੱਧੂ ਮੂਸੇਵਾਲਾ ਦਾ ਬੰਬੀਹਾ ਬੋਲੇਗਾ। ਮੁੱਖ ਮੰਤਰੀ ਚੰਨੀ ਨੇ ਸਿੱਧੂ ਮੂਸੇਵਾਲਾ ਨੂੰ ਪਾਰਟੀ ‘ਚ ਜੀ ਆਇਆਂ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button