PunjabTop News

ਸਿੱਧੂ ਮੂਸੇ ਵਾਲਾ ਕਤਲ ਮਾਮਲੇ ਚ ਗੈਂਗਸਟਰ ਲਾਰੈਂਸ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤਹਿਤ, 9 ਅਗਲੀ ਸੁਣਵਾਈ

ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਦਾਇਰ ਚਾਰਜਸ਼ੀਟ ਤੋਂ ਬਾਅਦ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਸੁਣਵਾਈ ਦੌਰਾਨ ਕੋਈ ਵੀ ਮੁਲਜ਼ਮ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਇਆ, ਪਰ ਸਾਰੇ ਵੱਖ-ਵੱਖ ਜੇਲ੍ਹਾਂ ਵਿੱਚੋਂ ਵਰਚੁਅਲ (ਵੀਡੀਓ ਕਾਨਫਰੰਸ) ਰਾਹੀਂ ਅਦਾਲਤ ਵਿੱਚ ਪੇਸ਼ ਹੋਏ।

ਅੱਜ ਅਦਾਲਤ ਵਿੱਚ ਗੈਂਗਸਟਰ ਲਾਰੈਂਸ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਬਣਾਈ ਗਈ ਐਸਆਈਟੀ ਨੇ ਆਪਣੀ ਜਾਂਚ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਅਤੇ ਉਸ ਦੇ ਵਿਦੇਸ਼ੀ ਸਾਥੀ ਗੋਲਡੀ ਬਰਾੜ ਸਮੇਤ 31 ਵਿਅਕਤੀਆਂ ਦੇ ਨਾਮ ਲਏ ਹਨ। ਐਸਆਈਟੀ ਨੇ ਆਪਣੀ ਜਾਂਚ ਵਿੱਚ ਦੱਸਿਆ ਹੈ ਕਿ ਇਹ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ।ਇਸ ਮਾਮਲੇ ਵਿੱਚ ਪੁਲਿਸ ਨੇ ਕੁੱਲ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ‘ਚੋਂ ਕਈ ਸ਼ਾਰਪ ਸ਼ੂਟਰ ਹਨ। ਚਾਰਟਸ਼ੀਟ ਵਿੱਚ ਕੁਝ ਅਜਿਹੇ ਨਾਮ ਹਨ ਜੋ ਵਿਦੇਸ਼ਾਂ ਵਿੱਚ ਬੈਠ ਕੇ ਸਾਰਾ ਨੈੱਟਵਰਕ ਚਲਾਉਂਦੇ ਹਨ। ਇਸ ਤੋਂ ਇਲਾਵਾ ਮੁਕਾਬਲੇ ਵਿੱਚ ਦੋ ਆਪਰੇਟਿਵ ਜਗਦੀਪ ਰੂਪਾ ਅਤੇ ਮਨਪ੍ਰੀਤ ਮਾਰੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button