ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਿਰ ਲਈ CM Channi ਦਾ ਵੱਡਾ ਐਲਾਨ, ਕਿਸੇ ਵੀ ਸਮਾਨ ‘ਤੇ ਨਹੀਂ ਲੱਗੇਗਾ GST
ਜਲੰਧਰ:ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀਐੱਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਵੀ ਮਿਹਨਤ ਅਤੇ ਲਗਨ ਨਾਲ ਕਰਨ ਲਈ ਅਸ਼ੀਰਵਾਦ ਪ੍ਰਾਪਤ ਕੀਤਾ।ਮੁੱਖ ਮੰਤਰੀ ਨੇ ਅੱਜ ਸਵੇਰੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਪਹੁੰਚ ਕੇ ਪ੍ਰਮਾਤਮਾ ਪਾਸੋਂ ਪੰਜਾਬ ਦੇ ਲੋਕਾਂ ਦੀ ਸੇਵਾ ਹੋਰ ਵੀ ਸਮਰਪਿਤ ਭਾਵਨਾ ਤੇ ਨਿਮਰਤਾ ਨਾਲ ਕਰਨ ਲਈ ਮਿਹਰਾਂ ਪ੍ਰਾਪਤ ਕੀਤਿਆਂ। ਮੁੱਖ ਮੰਤਰੀ ਚੰਨੀ ਨੇ ਮਾਤਾ ਰਾਣੀ ਜੀ ਦੀ ਬਖਸ਼ਿਸ਼ ਪ੍ਰਾਪਤ ਕਰਦਿਆਂ ਬਿਨਾਂ ਕਿਸੇ ਜਾਤ, ਰੰਗ, ਮਜ਼ਬ ਤੋਂ ਲੋਕਾਂ ਦੀ ਸੇਵਾ ਕਰਨ ਲਈ ਦੁਆਵਾਂ ਮੰਗੀਆਂ ਤਾਂ ਕਿ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ।
ਲਓ ਜੀ ਡੱਲੇਵਾਲ ਨੇ ਕਰਤਾ ਵੱਡਾ ਐਲਾਨ, ਕਿਸਾਨਾਂ ਨੇ ਤਿਆਰ ਕੀਤੇ ਟਰੈਕਟਰ-ਟਰਾਲੀਆਂ, ਭਖਿਆ ਕਿਸਾਨ ਅੰਦੋਲਨ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹਰ ਕੀਮਤ ਉੱਤੇ ਬਰਕਰਾਰ ਰੱਖਿਆ ਜਾਵੇਗਾ ਜੋ ਉਹਨਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਉਨਾਂ ਨੇ ਮਾਤਾ ਰਾਣੀ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਉਨਾਂ ਨੂੰ ਸੂਬੇ ਦੇ ਲੋਕਾਂ ਦੀਆਂ ਖਾਹਸ਼ਾਂ-ਉਮੰਗਾਂ ਉੱਤੇ ਪੂਰਾ ਉਤਰਨ ਲਈ ਆਪਣੀ ਜ਼ਿੰਮੇਵਾਰੀ ਸੰਜੀਦਗੀ, ਸਮਰਪਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਦੀ ਜ਼ਿੰਮੇਵਾਰੀ ਉਨਾਂ ਦੇ ਮੋਢਿਆਂ ਉੱਤੇ ਪਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਸਥਾਨ ਉੱਤੇ ਆਉਣ ਦਾ ਸੁਭਾਗ ਪ੍ਰਾਪਤ ਹੋਣ ਨਾਲ ਉਨਾਂ ਨੂੰ ਬਹੁਤ ਖੁਸ਼ੀ ਭਰਿਆ ਅਹਿਸਾਸ ਹੋਇਆ ਹੈ ਕਿਉਂਕਿ ਦੁਨੀਆਂ ਭਰ ਦੇ ਲੱਖਾਂ ਲੋਕ ਇਸ ਥਾਂ ਤੋਂ ਪ੍ਰੇਰਨਾ ਅਤੇ ਅਸ਼ੀਰਵਾਦ ਹਾਸਲ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਸਥਾਨ ਤੇ ਆ ਕੇ ਸੂਬੇ ਅਤੇ ਇੱਥੋਂ ਦੇ ਵਿਕਾਸ ਅਤੇ ਸ਼ਾਂਤੀ ਲਈ ਅਰਦਾਸ ਕਰਨ ਆਏ ਹਨ।
CM ਚੰਨੀ ਦਾ ਵੱਡਾ ਧਮਾਕਾ, ਸੱਦੀ ਹੰਗਾਮੀ ਮੀਟਿੰਗ, ਸਾਰੇ ਜ਼ਿਲ੍ਹਿਆਂ ‘ਚ ਖੜਕੇ ਫੋਨ ! D5 Channel Punjabi
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪ੍ਰਮਾਤਮਾ ਦੀ ਮਿਹਰ ਸਦਕਾ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਉੱਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਉਨਾਂ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਪੂਰਾ ਕਰਨ ਵਿੱਚ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਨਾਲ ਸਨਮਾਨਤ ਕੀਤਾ। ਇਸ ਮੌਕੇ ਹਾਜਰ ਸ਼ਖਸੀਅਤਾਂ ਵਿਚ ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਰਮਿੰਦਰ ਆਂਵਲਾ, ਮੰਦਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਤੇ ਜਨਰਲ ਸਕੱਤਰ ਰਾਜੇਸ਼ ਵਿੱਜ ਤੇ ਹੋਰ ਵੀ ਹਾਜ਼ਰ ਸਨ।ਮੁੱਖ ਮੰਤਰੀ ਨਾਲ ਉਨਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਜਲੰਧਰ ਦੇ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਮਿਊਂਸਪਲ ਕਾਰਪੋਰੇਸ਼ਨ ਜਲੰਧਰ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਤੇ ਹੋਰ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.