PunjabTop News

ਸਿੱਪੀ ਸਿੱਧੂ ਕਤਲ ਮਾਮਲੇ ‘ਚ ਕਲਿਆਣੀ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਸ਼ਾਨੇਬਾਜ ਸਿੱਪੀ ਸਿੱਧੂ ਕਤਲ ਮਾਮਲੇ ‘ਚ ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਸੀਬੀਆਈ ਨੇ ਬੁੜੈਲ ਜੇਲ੍ਹ ਵਿੱਚ ਬੰਦ ਕਲਿਆਣੀ ਖ਼ਿਲਾਫ਼ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਪਰਾਲੀ ਦਾ ਲੱਭ ਲਿਆ ਹੱਲ, ਆਹ ਪੰਜਾਬੀ ਨੇ ਬਣਾਤੀ ਸੁਪਰ ਮਸ਼ੀਨ, ਖਰੀਦਣ ਵਾਲਿਆਂ ਦੀ ਲੱਗੀ ਭੀੜ | D5 Channel Punjabi

ਸੀਬੀਆਈ ਨੇ 7 ਸਾਲ ਪੁਰਾਣੇ ਇਸ ਕਤਲ ਕੇਸ ‘ਚ 15 ਜੂਨ 2022 ਨੂੰ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਿਆਣੀ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 120ਬੀ ਅਤੇ 201 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਹੁਣ ਉਸਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button