Breaking NewsD5 specialNewsPoliticsPunjabTop News

ਸੀਨੀਅਰ ਅਧਿਕਾਰੀਆਂ ਨੂੰ ਵਾਰ-ਵਾਰ ਹਟਾਉਣ ਨਾਲ ਪ੍ਰਸ਼ਾਸਨਿਕ ਅਸਥਿਰਤਾ ਪੈਦਾ ਹੋਵੇਗੀ: ਅਮਰਿੰਦਰ ਸਿੰਘ ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਸ਼ਾਸਨਿਕ ਅਨਿਸ਼ਚਿਤਤਾ ਅਤੇ ਅਸਥਿਰਤਾ ਦਾ ਮਾਹੌਲ ਪੈਦਾ ਕਰਨ ਲਈ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ ਹੈ। ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੇ ਅਸਤੀਫ਼ੇ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਅਜਿਹੇ ਸੀਨੀਅਰ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਦੀ ਵਾਰ-ਵਾਰ ਬਦਲੀ ਸੂਬੇ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਅਧਿਕਾਰੀ ਆਪਣੇ ਆਪ ਨੂੰ ਅਹੁਦੇ ‘ਤੇ ਸੈਟਲ ਸਮਝਦਾ ਹੈ, ਤਾਂ ਉਸੇ ਸਮੇਂ ਸਰਕਾਰ ਇਹ ਯਕੀਨੀ ਬਣਾਉਂਦੀ ਹੈ ਕਿ ਉਸ ਨੂੰ ਸੈਟਲ ਨਾ ਹੋਣ ਦਿੱਤਾ ਜਾਵੇ।

ਦੁਖੀਆਂ ਦੇ ਦੁੱਖ ਤੋੜ ਦੀ ਹੈ ਪਹਿਲੀ ਖੁਰਾਕ, ਤਿਆਰ ਕੀਤਾ ਅਜਿਹਾ ਨੁਸਖਾ ਭੁੱਲ ਜਾਣਗੇ ਅਫ਼ੀਮ, ਚਿੱਟਾ ਅਤੇ ਜੀਭ ਦੀ ਗੋਲੀ

ਉਨ੍ਹਾਂ ਕਿਹਾ ਕਿ ਪਹਿਲਾਂ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਬੇਢੰਗੇ ਤਰੀਕੇ ਨਾਲ ਹਟਾਇਆ ਗਿਆ ਸੀ, ਜਿਸਦੇ ਕਾਰਨਾਂ ਤੋਂ ਸਰਕਾਰ ਚੰਗੀ ਤਰ੍ਹਾਂ ਜਾਣੂ ਹੈ ਅਤੇ ਹੁਣ ਏਜੀ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ‘ਆਪ’ ਸਰਕਾਰ ‘ਚ ਤਜ਼ਰਬੇ ਅਤੇ ਕਾਬਲੀਅਤ ਦੀ ਘਾਟ ਹੈ, ਜੋ ਅਫਸਰਾਂ ਨੂੰ ਪੱਕਾ ਨਹੀਂ ਹੋਣ ਦੇ ਰਹੀ।

AG ਵਿਨੋਦ ਘਈ ਨਿਕਲਿਆ ਡੇਰਾ ਸਿਰਸਾ ਦਾ ਵਕੀਲ! ਦਾਦੂਵਾਲ ਦੇ ਵੱਡੇ ਖ਼ੁਲਾਸੇ! ਪੈ ਗਏ ਸਿਆਸੀ ਪਟਾਕੇ!

ਵੜਿੰਗ ਨੇ ਕਿਹਾ ਕਿ ਭਾਵੇਂ ਅਧਿਕਾਰੀਆਂ ਦੀ ਨਿਯੁਕਤੀ ਕਰਨਾ ਸਰਕਾਰ ਦਾ ਅਧਿਕਾਰ ਹੈ, ਪਰ ਇਸ ਦੌਰਾਨ ਪ੍ਰਸ਼ਾਸਨਿਕ ਸਥਿਰਤਾ ਨੂੰ ਵਿਗੜਨ ਨਹੀਂ ਦੇਣਾ ਚਾਹੀਦਾ, ਜੋ ‘ਆਪ’ ਦੇ ਸ਼ਾਸਨ ‘ਚ ਵਿਗੜ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button