Breaking NewsD5 specialNewsPunjabTop News

ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਲਾਇਆ ਪੰਜਾਬ ਦਾ ਨਵਾਂ AG

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ । ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।

BIG News : ਆਹ ਚੱਕੋ! AG Anmol Ratan Sidhu ਦਾ Resign | D5 Channel Punjabi

ਦਸ ਦਈਏ ਕਿ ਮਾਰਚ ਮਹੀਨੇ  ‘ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button