NewsPunjabTop News

ਸੀ.ਐਮ ਭਗਵੰਤ ਮਾਨ ਦੀ ਕੈਬਨਿਟ ‘ਚ ਵੱਡਾ ਫੇਰਬਦਲ, ਮੀਤ ਹੇਅਰ ਖੋਹਿਆ ਇਹ ਅਹੁਦਾ, ਜੌੜਾਮਾਜਰਾ ਨੂੰ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ: ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕੱਦ ਵੱਧਦਾ ਦਿਖਾਈ ਦੇ ਰਿਹਾ। ਦਰਅਸਲ ਮਾਨ ਸਰਕਾਰ ਨੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ ਅਤੇ ਇਹ ਵਿਭਾਗ ਦੀ ਜ਼ਿੰਮੇਵਾਰੀ ਹੁਣ ਚੇਤਨ ਸਿੰਘ ਜੌੜਾਮਾਜਰਾ ਨੂੰ ਸੌਪੀਂ ਗਈ ਹੈ। ਮੀਤ ਹੇਅਰ ਕੋਲ ਪਹਿਲਾ ਪੰਜ ਵਿਭਾਗ ਸਨ ਪਰ ਹੁਣ ਮਾਨ ਸਰਕਾਰ ਨੇ ਉਨ੍ਹਾਂ ਤੋਂ 4 ਵਿਭਾਗ ਵਾਪਸ ਲੈ ਲਏ ਹਨ। ਹੁਣ ਮੀਤ ਹੇਅਰ ਕੋਲ ਸਿਰਫ਼ ਖੇਡ ਵਿਭਾਗ ਦੀ ਜ਼ਿੰਮੇਵਾਰੀ ਰਹਿ ਗਈ ਹੈ।
Navjot Sidhu ਨੇ ਕੀਤਾ ਕਰੋੜਾਂ ਦੇ Scam ਦਾ ਖੁਲਾਸਾ, Punjab Government ਲਈ ਨਵੀ ਮੁਸੀਬਤ! | D5 Channel Punjabi
ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ ਨੂੰ 7 ਅਹਿਮ ਵਿਭਾਗ ਦਿੱਤੇ ਗਏ ਹਨ। ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ, ਬਾਗਬਾਨੀ, ਖਾਣਾਂ ਅਤੇ ਭੂ-ਵਿਗਿਆਨ, ਸੂਚਨਾ ਅਤੇ ਲੋਕ ਸੰਪਰਕ, ਜਲ ਸਰੋਤ, ਜ਼ਮੀਨ ਅਤੇ ਪਾਣੀ ਦੀ ਸੰਭਾਲ ਵਿਭਾਗ ਦੀ ਜ਼ਿੰਮੇਵਾਰੀ ਚੇਤਨ ਸਿੰਘ ਜੌੜਾ ਮਾਜਰਾ ਨੂੰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button