Breaking NewsD5 specialNewsPress ReleasePunjabTop News

ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।

Kisan Bill 2020 : ਲਓ Delhi ਵੱਲ ਮੁੜ ਸਿੱਧੇ ਹੋਏ ਕਿਸਾਨ, ਜਥੇਬੰਦੀਆਂ ਨੇ ਬਦਲਿਆ ਫੈਸਲਾ || D5 Channel Punjabi

ਸ. ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸ. ਰੰਧਾਵਾ ਤੇ ਸ ਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਪ੍ਰਸੰਸ਼ਕਾਂ ਨਾਲ ਦੁੱਖ ਵੀ ਸਾਂਝਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button