Breaking NewsD5 specialNewsPress ReleasePunjabTop News

ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਕਿਹਾ ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ, ਪੰਜਾਬੀਆਂ ਤੇ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ

ਕੈਪਟਨ ਅਮਰਿੰਦਰ ਸਿੰਘ ਅੱਜ ਤੋਂ ਰਸਮੀ ਤੌਰ ਉਤੇ ਭਾਜਪਾ ਦਾ ਅਟੁੱਟ ਹਿੱਸਾ ਬਣਿਆ- ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ:ਕੈਪਟਨ ਅਮਰਿੰਦਰ ਸਿੰਘ ਅੱਜ ਤੋਂ ਰਸਮੀ ਤੌਰ ਉਤੇ ਭਾਜਪਾ ਦਾ ਅਟੁੱਟ ਹਿੱਸਾ ਬਣ ਗਿਆ ਹੈ। ਗੈਰ ਰਸਮੀ ਤੌਰ ਅਤੇ ਅੰਦਰਖਾਤੇ ਤਾਂ ਉਹ ਬਹੁਤ ਪਹਿਲਾਂ ਹੀ ਭਾਜਪਾ ਨਾਲ ਰਲੇ ਹੋਏ ਸਨ ਪਰ ਅੱਜ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਸੀਟਾਂ ਦਾ ਸਮਝੌਤਾ ਕਰਨ ਦਾ ਐਲਾਨ ਕਰਕੇ ਸਾਬਕਾ ਮੁੱਖ ਮੰਤਰੀ ਨੇ ਇਸ ਦਾ ਰਸਮੀ ਐਲਾਨ ਕਰ ਦਿੱਤਾ। ਇਹ ਗੱਲ ਸੀਨੀਅਰ ਕਾਂਗਰਸੀ ਆਗੂ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ।ਸ. ਰੰਧਾਵਾ ਨੇ ਕਿਹਾ ਕਿ ਹੁਣ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਨਾ ਸਿਰਫ ਕਾਂਗਰਸ ਪਾਰਟੀ ਸਗੋਂ ਪਿਛਲੇ 11 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਸਮੁੱਚੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਸੁਖਬੀਰ ਬਾਦਲ ਦੀ ਰੈਲੀ ‘ਚ ਵੜ੍ਹਗੇ ਕਿਸਾਨ! ਨਾਲੇ ਪਾੜਤੇ ਟੈਂਟ, ਨਾਲੇ ਪਾੜੇ ਪੋਸਟਰD 5 Channel Punjabi

ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਭਾਜਪਾ ਦਾ ਪਾਲੇ ਵਿੱਚ ਜਾਣ ਤੋਂ ਪਹਿਲਾਂ ਉਨ੍ਹਾਂ ਕਿਸਾਨਾਂ ਦੀ ਕੁਰਬਾਨੀ ਨੂੰ ਵੀ ਭੁਲਾ ਦਿੱਤਾ ਜਿਨ੍ਹਾਂ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਈਆਂ।ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਦੇ ਰੰਗ ਵਿੱਚ ਰੰਗਿਆ ਸਾਡਾ ਸਾਬਕਾ ਮੁੱਖ ਮੰਤਰੀ ਜਿਸ ਤਰ੍ਹਾਂ ਬੀ.ਐਸ.ਐਫ. ਜ਼ਰੀਏ ਅੱਧੇ ਪੰਜਾਬ ਉਤੇ ਕਬਜ਼ਾ ਕਰਨ ਦੇ ਫੈਸਲੇ ਦੀ ਖੁੱਲ੍ਹ ਕੇ ਹਮਾਇਤ ਕਰ ਰਿਹਾ ਹੈ, ਉਸ ਤੋਂ ਜੱਗ ਜ਼ਾਹਰ ਹੈ ਕਿ ਹੁਣ ਉਸ ਨੂੰ ਨਿੱਜੀ ਹਿੱਤ ਪਿਆਰੇ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਆਪਣੀ ਸਾਰੀ ਉਮਰ ਦੀ ਖੱਟੀ ਕਮਾਈ ਖੂਹ ਵਿੱਚ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਵੱਲੋਂ ਦਿੱਤੇ ਜਾ ਰਹੇ ਤਰਕ ਵੀ ਉਸ ਦੇ ਇਸ ਫੈਸਲੇ ਨੂੰ ਸਹੀ ਸਿੱਧ ਨਹੀਂ ਕਰ ਸਕਦੇ। ਉਹ ਕਹਿ ਰਹੇ ਹਨ ਕਿ ਡਰੋਨ 30 ਕਿਲੋਮੀਟਰ ਤੱਕ ਆ ਸਕਦੇ ਹਨ, ਫੇਰ ਤਾਂ ਇਸ ਲਿਹਾਜ਼ ਨਾਲ ਲੜਾਕੂ ਜਹਾਜ਼ ਤੇ ਹੈਲੀਕਾਪਟਰ ਤਾਂ 200 ਕਿਲੋਮੀਟਰ ਤੱਕ ਵੀ ਆ ਸਕਦੇ ਹਨ।

CM ਚੰਨੀ ਸਾਹਮਣੇ ਕਿਸਾਨ ਨੇ ਪਾਇਆ ਭੜਥੂ! ਕਹਿੰਦਾ ਕੀ ਕਰਨ ਕਿਸਾਨ || D5 Channel Punjabi

ਅਮਰਿੰਦਰ ਸਿੰਘ ਨੇ ਭਾਜਪਾ ਦੇ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲੱਗਿਆ ਇਹ ਵੀ ਨਹੀਂ ਸੋਚਿਆ ਕਿ ਉਸ ਦੇ ਸੂਬੇ ਦੀ ਪੁਲਿਸ ਫੋਰਸ ਦਾ ਮਨੋਬਲ ਡਿੱਗੇਗਾ ਜਿਸ ਫੋਰਸ ਦਾ ਉਹ ਸਾਢੇ 9 ਸਾਲ ਗ੍ਰਹਿ ਮੰਤਰੀ ਰਿਹਾ।ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਸਭ ਤੋਂ ਲੰਬਾਂ ਸਮਾਂ ਕਾਂਗਰਸੀ ਮੁੱਖ ਮੰਤਰੀ ਬਣੇ ਰਹਿਣ ਦਾ ਮਾਣ ਦਿੱਤਾ। ਜਿਸ ਕਾਂਗਰਸ ਪਾਰਟੀ ਦੇ ਇਕ-ਇਕ ਵਰਕਰ ਤੇ ਸਮਰਥਕ ਦੇ ਸਹਿਯੋਗ ਸਦਕਾ ਉਸ ਨੇ 2014 ਵਿੱਚ ਭਾਜਪਾ ਦੇ ਦਿੱਗਜ਼ ਆਗੂ ਅਰੁਣ ਜੇਤਲੀ ਨੂੰ ਹਰਾ ਕੇ ਪੂਰੇ ਦੇਸ਼ ਵਿੱਚ ਭੱਲ ਖੱਟੀ ਸੀ, ਅੱਜ ਕੈਪਟਨ ਅਮਰਿੰਦਰ ਸਿੰਘ ਉਸੇ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਦੇ ਪਾਲੇ ਵਿੱਚ ਚਲਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਹਾਰੇ ਤੇ ਹੰਭੇ ਹੋਏ ਸਿਆਸਤਦਾਨ ਵਾਂਗ ਬਿਆਨ ਦੇ ਰਿਹਾ ਹੈ ਜਿਸ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button