Press ReleaseBreaking NewsD5 specialNewsPunjab

ਸੁਖਜਿੰਦਰ ਸਿੰਘ ਰੰਧਾਵਾ ਨੇ ਕੌਮੀ ਵਾਲੀਬਾਲ ਕੋਚ ਗੁਰਮੁਖ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ

ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਤੇ ਕੰਚਨ ਵਾਸਦੇਵ ਨੂੰ ਸਦਮਾ
ਚੰਡੀਗੜ੍ਹ:ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ‘ਦਿ ਟ੍ਰਿਬਿਊਨ’ ਦੇ ਸਪੈਸ਼ਲ ਕਾਰਸਪੌਡੈਂਟ ਜੁਪਿੰਦਰਜੀਤ ਸਿੰਘ ਦੇ ਪਿਤਾ ਅਤੇ ‘ਦਿ ਇੰਡੀਅਨ ਐਕਸਪ੍ਰੈਸ’ ਦੇ ਅਸਿਸਟੈਂਟ ਐਡੀਟਰ ਕੰਚਨ ਵਾਸਦੇਵ ਦੇ ਸਹੁਰਾ ਗੁਰਮੁਖ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਲੜਾ ਦੇ ਸ. ਗੁਰਮੁਖ ਸਿੰਘ ਦੇਸ਼ ਦੇ ਕਰੀਬ ਹਰ ਸੂਬੇ ਦੀ ਵਾਲੀਬਾਲ ਟੀਮ ਦੇ ਕੋਚ ਰਹੇ ਹਨ। ਉਹ 77 ਵਰ੍ਹਿਆਂ ਦੇ ਸਨ ਜੋ ਅੱਜ ਸ਼ਾਮ ਮੁਹਾਲੀ ਸਥਿਤ ਆਪਣੀ ਰਿਹਾਇਸ਼ ‘ਤੇ ਸਦੀਵੀਂ ਵਿਛੋੜਾ ਦੇ ਗਏ।
ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਸ. ਰੰਧਾਵਾ ਨੇ ਕਿਹਾ ਕਿ ਸ. ਗੁਰਮੁਖ ਸਿੰਘ ਦੇ ਤੁਰ ਜਾਣ ਨਾਲ ਖੇਡ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button