Breaking NewsD5 specialNewsPress ReleasePunjabTop News

ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਜਾਬ ਐਂਡ ਸਿੰਧ ਬੈਂਕ ਦੇ ਐੱਮਡੀ ਦੇ ਅਹੁਦੇ ‘ਤੇ ਕੇਵਲ ਸਿੱਖ ਨੂੰ ਹੀ ਨਿਯੁਕਤ ਕਰਨ ਦੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਐਂਡ ਸਿੰਧ ਬੈਂਕ ਦਾ ਐੱਮਡੀ ਗੈਰ-ਸਿੱਖ ਲਾਉਣ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਬੈਂਕ ਦੇ ਸਿਖਰਲੇ ਅਹੁਦੇ ‘ਤੇ ਸਿੱਖ ਨੂੰ ਹੀ ਨਿਯੁਕਤ ਕਰਨ ਦੀ ਅਪੀਲ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੰਨ 1908 ਵਿੱਚ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਿੱਖਾਂ ਦੇ ਇੱਕ ਸੁਤੰਤਰ ਬੈਂਕ ਵਜੋਂ ਹੋਈ ਸੀ ਅਤੇ ਆਜ਼ਾਦੀ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖ ਆਗੂਆਂ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਬੈਂਕ ਦੇ ਸਿਖਰਲੇ ਆਹੁਦੇ ‘ਤੇ ਕੇਵਲ ਸਿੱਖ ਨੂੰ ਹੀ ਨਿਯੁਕਤ ਕੀਤਾ ਜਾਵੇਗਾ।

Sadhu Singh Dharamsot ਦੀ Mohali Court ’ਚ ਪੇਸ਼ੀ ! Vigilence ਦੇ ਹੱਥ ਲੱਗੇ ਪੱਕੇ ਸਬੂਤ | D5 Channel Punjabi

ਜਿਸ ਕਾਰਨ ਹੁਣ ਤੱਕ ਇੱਕ ਸਿੱਖ ਨੂੰ ਹੀ ਬੈਂਕ ਦਾ ਐੱਮਡੀ ਨਿਯੁਕਤ ਕੀਤਾ ਜਾਂਦਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਹਾਲਾਂਕਿ 1980 ਵਿੱਚ ਪੰਜਾਬ ਐਂਡ ਸਿੰਧ ਬੈਂਕ ਦਾ ਕੌਮੀਕਾਰਨ ਹੋਣ ਤੋਂ ਬਾਅਦ ਇਸ ਬੈਂਕ ਦੀਆਂ ਸ਼ਾਖਾਵਾਂ ਵਿੱਚ ਸਿੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਾਦਾਦ ਲਗਾਤਾਰ ਘੱਟਦੀ ਗਈ ਪਰ ਕਦੇ ਵੀ ਕੇਂਦਰ ਸਰਕਾਰ ਨੇ ਕਿਸੇ ਗੈਰ-ਸਿੱਖ ਨੂੰ ਬੈਂਕ ਦਾ ਐੱਮਡੀ ਨਹੀ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਨੂੰ ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ। ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਨਿਯੁਕਤੀ `ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਸਿੱਖ ਨੂੰ ਹੀ ਇਸ ਆਹੁਦੇ ‘ਤੇ ਨਿਯੁਕਤ ਕਰਨ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button