Press ReleasePunjabTop News

ਸੁਖਦੇਵ ਸਿੰਘ ਢੀਂਡਸਾ ਵੱਲੋਂ ਸ. ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸਾਬਕਾ ਪੀਸੀਐੱਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸ਼ੋਕ ਸ਼ੰਦੇਸ਼ ਵਿੱਚ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਉਹਨਾਂ ਨੂੰ ਗਹਿਰਾ ਧੱਕਾ ਲੱਗਾ ਹੈ। ਉਹਨਾਂ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨਾਲ ਉਹਨਾਂ ਦੇ ਨੇੜਲੇ ਸਬੰਧ ਸਨ ਅਤੇ ਉਹਨਾਂ ਦੇ ਸਦੀਵੀਂ ਵਿਛੋੜੇ ਨਾਲ ਉਹਨਾਂ ਨੂੰ ਜਿੱਥੇ ਨਿੱਜੀ ਤੋਰ ਤੇ ਘਾਟਾ ਪਿਆ ਹੈ।

MLA Pathanmajra Resign ਵਿਰੋਧੀ ਕੱਢ ਲਿਆਇਆ ਸਬੂਤ! Kejriwal ਤੱਕ ਪਹੁੰਚੀ Video | D5 Channel Punjabi

ਉੱਥੇ ਹੀ ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਪੰਜਾਬ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਸਾਰੀ ਜ਼ਿੰਦਗੀ ਪੰਜਾਬ ਦੇ ਦਰਿਆਈਂ ਪਾਣੀਆ ਦੀ ਰਾਖੀ ਲਈ ਆਪਣਾ ਵੱਡਾ ਯੋਗਦਾਨ ਦਿੱਤਾ ਹੈ।ਇਸ ਤੋਂ ਇਲਾਵਾ ਉਹ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਦੀ ਵੀ ਪੁਰਜ਼ੋਰ ਵਕਾਲਤ ਕਰਦੇ ਰਹੇ।

Majithia Live : Patiala Jail ‘ਚ Sidhu ਦੇ ਹਾਲਾਤਾਂ ਬਾਰੇ Majithia ਨੇ ਖੋਲ੍ਹੇ ਰਾਜ਼ | D5 Channel Punjabi

ਉਹਨਾਂ ਨੇ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ ਅਵਾਜ਼ ਚੁੱਕੀ। ਢੀਂਡਸਾ ਨੇ ਕਿਹਾ ਕਿ ਕੁਮੇਦਾਨ ਜਿੱਥੇ ਪੰਜਾਬ ਨੂੰ ਬਹਿਤਰੀ ਵੱਲ ਲੈ ਜਾਣ ਲਈ ਸਾਰੀ ਜ਼ਿੰਦਗੀ ਕਾਰਜਸ਼ੀਲ ਰਹੇ ਉੱਥੇ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਵਿੱਚ ਬੇਹੱਦ ਚੰਗੀ ਸ਼ਖ਼ਸੀਅਤ ਦੇ ਮਾਲਕ ਸਨ। ਢੀਂਡਸਾ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਂ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button