ਸੁਖਦੇਵ ਸਿੰਘ ਢੀਂਡਸਾ ਵੱਲੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ: ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੇਰੇ ਬਹੁਤ ਪੁਰਾਣੇ ਸਾਥੀ ਸਨ ਅਤੇ ਅਸੀਂ ਬਹੁਤ ਲੰਬਾ ਸਮਾ ਇਕੱਠੇ ਕੰਮ ਕੀਤਾ।
Punjab BJP ਦਾ ਵੱਡਾ ਐਲਾਨ, ਰੱਖੀ ਵੱਡੀ ਮੀਟਿੰਗ || D5 Channel Punjabi
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਚਲੇ ਜਾਣਾ ਨਾਲ ਪੰਥ, ਪੰਜਾਬ ਨੂੰ ਵੱਡਾ ਘਾਟਾ ਪਾਇਆ ਹੈ। ਸ. ਢੀਂਡਸਾ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖ਼ੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ | ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.