PunjabTop News

ਸੁਖਪਾਲ ਖਹਿਰਾ ਨੇ ਕਿਹਾ- ਮੈਂਨੂੰ , ਮੇਰੀ ਪਤਨੀ ਤੇ ਮਰਹੂਮ ਪਿਤਾ ਨੂੰ 37 ਸਾਲ ਪੁਰਾਣੇ ਕੇਸ ‘ਚ ਕੀਤਾ ਨਾਮਜ਼ਦ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ‘ਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਦਨਾਮ ਕਰਨ ਦੇ ਦੋਸ਼ ਲਾਏ ਹਨ। ਪ੍ਰਤਾਪ ਬਾਜਵਾ ਦੀ ਰਿਹਾਇਸ਼ ‘ਤੇ ਬੁਲਾਈ ਗਈ ਪ੍ਰੈੱਸ ਕਾਨਫਰੰਸ ‘ਚ ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਵਾਰ-ਵਾਰ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ‘ਤੇ ਕੇਸ ਦਰਜ ਕਰ ਰਹੇ ਹਨ, ਪਰ ਇਸ ਨਾਲ ਵੀ ਕੋਈ ਫਾਇਦਾ ਨਹੀਂ ਹੋ ਰਿਹਾ। ਗੈਰ-ਜ਼ਮਾਨਤੀ ਧਾਰਾਵਾਂ ਨੂੰ ਗੁਪਤ ਤਰੀਕੇ ਨਾਲ ਸ਼ਾਮਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।

ਖਹਿਰਾ ਨੇ ਅੱਗੇ ਕਿਹਾ ਕਿ ਮੈਂ ਜੇਲ੍ਹ ਜਾਣ ਤੋਂ ਨਹੀਂ ਡਰਦਾ ਪਰ ਸਰਕਾਰ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ। ਜੇਲ੍ਹਾਂ ਵਿੱਚ ਨਸ਼ਾ, ਗੈਂਗ ਵਾਰ ਆਮ ਗੱਲ ਹੈ।ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਲੜਨਾ ਹੈ ਤਾਂ ਮਰਦਾਂ ਵਾਂਗ ਲੜੋ। ਔਰਤਾਂ ਅਤੇ ਪਰਿਵਾਰ ਨੂੰ ਵਿਚਕਾਰ ਨਾ ਲਿਆਓ। ਖਹਿਰਾ ਨੇ ਕਿਹਾ ਕਿ ਉਹ ਇਸ ਤਰ੍ਹਾਂ ਡਰਨ ਵਾਲੇ ਨਹੀਂ ਹਨ ਅਤੇ ਜਲਦ ਹੀ ਕਟਾਰੂਚੱਕ ਖਿਲਾਫ ਵੱਡੀ ਮੁਹਿੰਮ ਵਿੱਢੀ ਜਾਵੇਗੀ।ਵਿਰੋਧੀ  ਧੱਕੇ ਦੀ ਕੀਮਤ ਚੁਕਾਉਣੀ ਪਵੇਗੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਕਾਂਗਰਸ ਲਗਾਤਾਰ ‘ਆਪ’ ਆਗੂਆਂ ਦੇ ਕਾਰਨਾਮੇ ਲੋਕਾਂ ਦੇ ਸਾਹਮਣੇ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਸਰਕਾਰ ਵਿਰੋਧੀ ਧਿਰ ਨਾਲ ਧੱਕੇਸ਼ਾਹੀ ਕਰ ਰਹੀ ਹੈ, ਉਸ ਦੀ ਕੀਮਤ ਅੱਜ ਜਾਂ ਕੱਲ੍ਹ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਖਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ। ਬਾਜਵਾ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਦੀ ਗ੍ਰਿਫਤਾਰੀ ਦੀ ਵੀ ਸਖਤ ਨਿੰਦਾ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button