Breaking NewsD5 specialNewsPunjabTop News

ਸੁਖਪਾਲ ਖਹਿਰਾ ਨੇ ਸਿੱਧੂ ਨੂੰ ਪ੍ਰਧਾਨ ਬਣਨ ਤੇ ਦਿੱਤੀ ਵਧਾਈ, ਨਾਲ ਹੀ ਕਿਹਾ….

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ‘ਤੇ ਨਵਜੋਤ ਸਿੰਘ ਸਿੱਧੂ ਦਾ ਸੁਆਗਤ ਕਰਦੇ ਹਾਂ। ਨਾਲ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਸਿੱਧੂ ਚੀਫ਼ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਤਿਕਾਰਯੋਗ ਢੰਗ ਨਾਲ ਆਪਣੇ ਮਸਲੇ ਸੁਲਝਾਉਣਗੇ।

ਇਸ ਦੇ ਨਾਲ ਹੀ ਇਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬੇਅਦਬੀ ਅਤੇ ਬਹਿਬਲ ਕਲਾਂ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨਗੇ। ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਚਾਰੇ ਕਾਰਜਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ, ਸੰਗਤ ਗਿਲਜੀਆਂ, ਸੁਖਵਿੰਦਰ ਡੈਨੀ ਅਤੇ ਪਵਨ ਗੋਇਲ ਦਾ ਵੀ ਸੁਆਗਤ ਕੀਤਾ ਅਤੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ‘ਚ ਕੋਈ ਕਸਰ ਨਹੀਂ ਛੱਡਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button