Breaking NewsD5 specialNewsPunjabTop News

ਸੁਖਪਾਲ ਖਹਿਰਾ ਨੇ CM ਮਾਨ ਨੂੰ ਲਿਖੀ ਚਿੱਠੀ

ਭੁਲੱਥ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਆਪਣੀ ਚਿਠੀ ਲਿਖਿਆ

ਸਤਿਕਾਰਯੋਗ ਭਗਵੰਤ ਮਾਨ ਜੀ,
ਮੁੱਖ ਮੰਤਰੀ ਪੰਜਾਬ,
ਸਤਿ ਸ੍ਰੀ ਅਕਾਲ।
ਵਿਸ਼ਾ: ਗ਼ੈਰ ਕਾਨੂੰਨੀ ਰੇਤ ਦੇ ਕਾਲਾ ਬਾਜ਼ਾਰੀ ਸਬੰਧੀ ਵ੍ਹਾਈਟ ਪੇਪਰ ਲਿਆਉਣ ਦੀ ਮੰਗ
ਮੈਂ ਇੱਥੇ ਤੁਹਾਡੇ ਧਿਆਨ ਵਿੱਚ ਲਿਆਉਂਦਾ ਹਾਂ ਕਿ ਪੰਜਾਬ ਵਿੱਚ ਤੁਹਾਡੀ ਨਵੀਂ ਬਣੀ ਸਰਕਾਰ ਲਈ ਸਮਾਂ ਆ ਗਿਆ ਹੈ ਕਿ ਸਰਕਾਰ ਦੁਆਰਾ ਉਨ੍ਹਾਂ ਸਿਆਸਤਦਾਨਾਂ, ਨੌਕਰਸ਼ਾਹਾਂ ਅਤੇ ਵਿਚੋਲਿਆਂ ਦਾ ਪਰਦਾਫਾਸ਼ ਕੀਤਾ ਜਾਵੇ ਜਿਨ੍ਹਾਂ ਦੇ ਰੇਤ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਹੱਥ ਰੰਗੇ ਹੋਏ ਹਨ ਅਤੇ ਜੋ ਇਸ ਕਾਰੋਬਾਰ ਦੀ ਕਾਲਾ ਬਾਜ਼ਾਰੀ ਨਾਲ ਸੂਬੇ ਨੂੰ ਕਰੋੜਾਂ ਰੁਪਏ ਦੇ ਜਾਇਜ਼ ਮਾਲੀਏ ਤੋਂ ਵਾਂਝਾ ਕਰ ਰਹੇ ਹਨ॥
ਇਸ ਤੋਂ ਇਲਾਵਾ ਸੂਬੇ ਵਿੱਚ ਚੱਲ ਰਿਹਾ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਵੀ ਪੰਜਾਬ ਦੇ ਆਮ ਲੋਕਾਂ ਲਈ ਰੇਤੇ ਦੇ ਬੇਤਹਾਸ਼ਾ ਉੱਚੇ ਭਾਅ ਲਾਕੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਰਿਹਾ ਹੈ।

ਜਿਕਰਯੋਗ ਹੈ ਕਿ ਮੈਂ ਆਪਣੇ ਟਵੀਟ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਯਾਨੀ ਤੁਹਾਡੇ ਦਫ਼ਤਰ ਨੂੰ ਟੈਗ ਕੀਤਾ ਹੈ ਤਾਂ ਜੋ ਪੰਜਾਬ ਰਾਜ ਨੂੰ ਕਰੋੜਾਂ ਰੁਪਏ ਤੋਂ ਵੱਧ ਦੀ ਲੁੱਟ ਕਰਨ ਵਾਲੇ ਮਾਈਨਿੰਗ ਮਾਫੀਆ ਦਾ ਪਰਦਾਫਾਸ਼ ਕੀਤਾ ਜਾ ਸਕੇ। ਤੁਸੀਂ ਖ਼ੁਦ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕਿਹਾ ਸੀ ਕਿ ਰੇਤ ਮਾਫੀਆ ਨੂੰ ਨੱਥ ਪਾ ਕੇ ਰੇਤ ਸਬੰਧੀ ਸਹੀ ਪਾਲਿਸੀ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਸੂਬੇ ਦੇ ਖਜ਼ਾਨੇ ਵਿਚ ਇਸ ਦੇ ਕਾਰੋਬਾਰ ਰਾਹੀਂ ਘੱਟੋ ਘੱਟ 20,000 ਕਰੋੜ ਰੁਪਏ ਪਾਵੋਗੇ॥

ਤੁਸੀਂ ਅਤੇ ਦਿੱਲੀ ਦੇ ਮੁੱਖ ਮੰਤਰੀ ਦੋਵੇਂ ਹੀ ਪੰਜਾਬ ਚੋਣ ਪ੍ਰਚਾਰ ਦੌਰਾਨ ਉਪਰੋਕਤ ਮੁੱਦੇ ਨੂੰ ਲੈਕੇ ਅਕਸਰ ਇਹ ਦਾਅਵਾ ਕਰਦੇ ਅਤੇ ਉਠਾਉਂਦੇ ਰਹਿ ਹੋ ਕਿ ਜੇਕਰ ਤੁਹਾਡੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਗਿਆ ਤਾਂ ਤੁਸੀਂ ਸਿਆਸਤਦਾਨਾਂ,ਅਤੇ ਨੌਕਰਸ਼ਾਹਾਂ ਦਰਮਿਆਨ ਗਠਜੋੜ ਦਾ ਪਰਦਾਫਾਸ਼ ਕਰੋਗੇ, ਚਾਹੇ ਉਹ ਤੁਹਾਡੀ ਪਾਰਟੀ ਨਾਲ ਸਬੰਧਤ ਹੋਣ ਜਾਂ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ. ਬਾਕੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਹੋਵੇ।

ਮੈਂ ਤੁਹਾਨੂੰ ਬੇਨਤੀ ਕਰਾਂਗਾ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ‘ਤੇ ਇੱਕ ਵ੍ਹਾਈਟ ਪੇਪਰ ਲਿਆਓ ਤਾਂ ਜੋ ਉਪਰੋਕਤ ਗਤੀਵਿਧੀਆਂ ਵਿੱਚ ਸ਼ਾਮਲ ਕਾਲੀਆਂ ਭੇਡਾਂ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਬੇਨਕਾਬ ਕੀਤਾ ਜਾ ਸਕੇ। ਰਾਜ ਸਰਕਾਰ ਵੱਲੋਂ ਇਸ ਮੁੱਦੇ ‘ਤੇ ਮਾਈਨਿੰਗ ਨੀਤੀ ਬਣਾਉਣ ਤੋਂ ਪਹਿਲਾਂ ਅਜਿਹਾ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਨਾ ਸਿਰਫ਼ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਲਈ ਮਾਲੀਆ ਪੈਦਾ ਹੋਵੇਗਾ ਸਗੋਂ ਆਮ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤ ਵੀ ਉਪਲਬਧ ਹੋਵੇਗੀ।
ਸੁਖਪਾਲ ਸਿੰਘ ਖਹਿਰਾ
ਵਿਧਾਇਕ ਭੁਲੱਥ
ਮਿਤੀ 8 ਅਪ੍ਰੈਲ 2022

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button