PunjabTop News

ਸੁਖਪਾਲ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੁੱਛੇ 2 ਸਵਾਲ

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ‘ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ SGPC ਦੀਆਂ ਚੋਣਾਂ ਲੜਨ ਨੂੰ ਲੈ ਕੇ ਤੰਜ ਕਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ “ਹਾਲਾਂਕਿ ਐਸਜੀਪੀਸੀ ਦੇ ਸਾਰੇ ਮੈਂਬਰਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਅਧਿਕਾਰ ਹੈ ਪਰ ਬੀਬੀ ਜੰਗੀਰ ਕੌਰ ਨੂੰ ਮੇਰੇ ਦੋ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲਾਂ ਦੇ ਲਿਫਾਫੇ ਕਲਚਰ ਦੀ ਨਿਖੇਧੀ ਕਰਨ ਲਈ ਉਸ ਨੂੰ 25 ਸਾਲ ਕਿਉਂ ਲੱਗ ਗਏ ? ਦੂਜਾ ਕੀ ਉਹ ਐਸਜੀਪੀਸੀ ਨੂੰ ਅਸਿੱਧੇ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਬੀਜੇਪੀ ਦੀ ਖੇਡ ਖੇਡ ਰਹੀ ਹੈ ?”

Tarn Taran News : ਅਚਾਨਕ ਹੋਇਆ ਵੱਡਾ ਹਾਦਸਾ, ਮਿੱਟੀ ਹੇਠ ਦਬੀਆਂ ਜਾਨਾਂ, ਪਿਆ ਚੀਕ-ਚਿਹਾੜਾ | D5 Channel Punjabi

ਦਰਅਸਲ ‘ਚ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਚੋਣ ਲੜਨ ਦੀ ਗੱਲ ਕਹੀ ਸੀ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਵਾਰ ਲਿਫਾਫਾ ਕਲਚਰ ਦੀ ਬਜਾਏ ਮੈਂਬਰਾਂ ਦੀ ਰਾਇ ਜਾਣਨੀ ਚਾਹੀਦੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਸੀ ਕਿ ਇਸ ਵਾਰ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਲਿਫ਼ਾਫੇ ‘ਚੋਂ ਨਹੀਂ ਨਿਕਲਣਾ ਚਾਹੀਦਾ, ਸਗੋਂ ਮੈਂਬਰਾਂ ਨੂੰ ਚੋਣ ਲੜਣ ਦਾ ਸੱਦਾ ਦਿੱਤਾ ਜਾਣਾ ਚਾਹੀਦਾ ਹੈ।

Sangrur News : ‘ਆਜ਼ਾਦੀ ਤੋਂ ਬਾਅਦ ਨਹੀਂ ਹੋਇਆ ਕਦੇ ਆਹ ਕੰਮ’ ਸਾਰਾ ਕੰਮ-ਕਾਜ ਹੋਇਆ ਠੱਪ, ਸਰਕਾਰ ਨੂੰ ਤਿੱਖੀ ਚੇਤਾਵਨੀ

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ।  ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button