Breaking NewsD5 specialNewsPoliticsPunjab

ਸੁਖਬੀਰ ਦੀ ਕਾਂਗਰਸੀ MLA ਨੂੰ ਧਮਕੀ, ਸ਼ਰੇਆਮ ਸਭ ਦੇ ਸਾਹਮਣੇ ਕਹਿਤੀ ਵੱਡੀ ਗੱਲ

ਪਟਿਆਲਾ : ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਣ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸੇ ਦੇ ਤਹਿਤ ਅਕਾਲੀ ਦਲ ਵੱਲੋਂ ਲਗਾਤਾਰ ਸਰਕਾਰ ਨੂੰ ਪ੍ਰਦਰਸ਼ਨ ਰਾਹੀਂ ਘੇਰਿਆ ਜਾ ਰਿਹਾ ਹੈ। ਬੀਤੇ ਦਿਨ ਮੁੜ ਇਸੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਘਨੌਰ ਹਲਕਾ ‘ਚ ਇਕੱਠ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਇਹ ਰੋਸ ਮੁਜ਼ਾਹਰਾ ਕੀਤਾ ਗਿਆ।

🔴 LIVE 🔴ਕੈਪਟਨ ਨੇ ਦਿਖਾਈ ਆਪਣੀ ਤਾਕਤ ਫਿਰ ਖੁੰਝੇ ਲਾਏ ਬਾਜਵਾ ‘ਤੇ ਦੂਲੋ! ਹੁਣ ਉੱਠੇਗੀ ਵੱਡੀ ਬਗ਼ਾਵਤ?

ਅਕਾਲੀ ਦਲ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਕਾਂਗਰਸ ਅਤੇ ਪੁਲਿਸ ਦੀ ਮਿਲੀਭੁਗਤ ਦੇ ਇਲਜ਼ਾਮ ਲਗਾਏ ਜਾ ਰਹੇ ਨੇ। ਹਲਕਾ ਘਨੌਰ ਵਿੱਚ ਫੜੀ ਗਈ ਨਕਲੀ ਸ਼ਰਾਬ ਦੀ ਫੈਕਟਰੀ ਦੇ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੇ ਘਨੌਰ ਵਿਖੇ ਐਮ.ਐਲ.ਏ. ਮਦਨ ਲਾਲ ਜਲਾਲਪੁਰ ਨੂੰ ਸ਼ਰਾਬ ਮਾਫ਼ੀਆ ਅਤੇ ਰੇਤ ਮਾਫ਼ੀਆ ਦੱਸਿਆ ਹੈ। ਉਹਨਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਮਦਨ ਲਾਲ ਜਲਾਲਪੁਰ ਤੋਂ ਹਿਸਾਬ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button