Breaking NewsD5 specialNewsPoliticsPunjab

ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਟਰੈਕਟਰ ‘ਤੇ ਸਵਾਰ ਹੋ ਰੋਸ ਪ੍ਰਦਰਸ਼ਨ ‘ਚ ਹੋਏ ਸ਼ਾਮਲ

ਪਟਿਆਲਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਲੈ ਕੇ ਹੀ ਦੇਸ਼ ਦਾ ਅੰਨਦਾਤਾ ਕਿਸਾਨ, ਆੜ੍ਹਤੀਏ, ਮਜ਼ਦੂਰ ਸੜਕਾਂ ‘ਤੇ ਉੱਤਰਨ ਨੂੰ ਮਜ਼ਬੂਰ ਹੋ ਗਏ ਹਨ। ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੂਰੇ ਦੇਸ਼ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੁਕੰਮਲ ਤੌਰ ‘ਤੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।

🔴 LIVE 🔴 ਸੜਕ ‘ਤੇ ਚੱਕੀ ਫਿਰਦੇ ਨੇ ਖ਼ਤਰਨਾਕ ਸੰਦ! ਹੁਣ ਦਿੱਲੀ ਵੱਲ ਨੂੰ ਹੋਣਗੇ ਸਿੱਧੇ? ਸੋਚ ਕੀ ਹੀ ਨਿਕਲਿਓ ਬਾਹਰ!

ਇਸ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਟਰੈਕਟਰ ਉੱਤੇ ਸਵਾਰ ਹੋ ਕੇ ਰੋਸ ਪ੍ਰਦਰਸ਼ਨ ‘ਚ ਸ਼ਾਮਲ ਹੋਏ ਹਨ। ਅਕਾਲੀ ਦਲ ਵੱਲੋਂ ਮਲੋਟ ਡੱਬਵਾਲੀ ਰੋਡ ‘ਤੇ ਧਰਨਾ ਲਗਾਇਆ ਗਿਆ ਹੈ। ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਲੀਡਰ ਚੱਕਾ ਜਾਮ ਨੂੰ ਸਫਲ ਕਰਨ ਲਈ ਪਹੁੰਚ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button