Breaking NewsD5 specialIndiaNewsPoliticsPunjab

ਸੁਖਬੀਰ ਬਾਦਲ ਤੇ ਜੁੱਤੀ ਨਾਲ ਹਮਲਾ ਕਰਨ ਦੇ ਮਾਮਲੇ ‘ਚ 2 ਆਗੂਆਂ ਸਮੇਤ 35 ਖਿਲਾਫ਼ ਮਾਮਲਾ ਦਰਜ

ਸੰਗਰੂਰ : ਸੰਗਰੂਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਜੁੱਤੀ ਨਾਲ ਹਮਲਾ ਕਰਨ ਅਤੇ ਉਨ੍ਹਾਂ ਦੇ ਗੱਡੀਆਂ ਵਾਲੇ ਕਾਫ਼ਲੇ ਨੂੰ ਰੋਕਣ ਦਾ ਯਤਨ ਕਰਨ ਦੇ ਦੋਸ਼ ਵਿੱਚ ਭਾਵੇਂ ਸਿੱਖ ਜੱਥੇਬੰਦੀਆਂ ਦੇ ਆਗੂਆਂ ਸਣੇ 35 ਅਣਪਛਾਤੇ ਲੋਕਾਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ ਪਰ ਇਸਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਇਸ ਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

Read Also ਸੁਖਬੀਰ ਬਾਦਲ ਦਾ ਕਿਰਪਾਨਾਂ, ਡਾਗਾਂ ਤੇ ਜੁੱਤੀਆਂ ਨਾਲ ਵਿਰੋਧ

ਇਸ ਸਬੰਧ ਵਿੱਚ ਜ਼ਿਲ੍ਹਾ ਪੁਲਿਸ ਡਾ. ਮਨਦੀਪ ਗਰਗ ਦੇ ਅਨੁਸਾਰ ਜਿਨ੍ਹਾਂ ਲੋਕਾਂ ਨੇ ਸੁਖਬੀਰ ਬਾਦਲ ਦੀਆਂ ਗੱਡੀਆਂ ਵਾਲੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਦੀ ਗੱਡੀ ਤੇ ਜੁੱਤਾ ਸੁੱਟਿਆ ਸੀ ਉਨ੍ਹਾਂ ਵਿਚੋਂ ਗੁਰਮਤਿ ਪ੍ਰਚਾਰ ਰਾਗੀ ਗ੍ਰੰਥੀ ਸਭਾ ਦੇ ਆਗੂ ਬਚਿੱਤਰ ਸਿੰਘ ਅਤੇ ਅਮਰਜੀਤ ਸਿੰਘ ਕਣਕਵਾਲ ਸਣੇ 35 ਅਣਪਛਾਤੇ ਲੋਕਾਂ ਤੇ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਮੁਖੀ ਅਨੁਸਾਰ ਇਨ੍ਹਾਂ ਮਾਮਲਿਆਂ ਵਿੱਚ ਧਾਰਾ ਵਧਾਉਣ ਲਈ ਇੱਕ ਪੱਤਰ ਮਿਿਲਆ ਹੈ ਜਿਸ ਸਬੰਧ ਵਿਚ ਜਾਂਚ ਕਰਵਾਈ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੁਖਬੀਰ ਦੇ ਕਾਫ਼ਲੇ ਨੂੰ ਕਿਸੇ ਹੋਰ ਰਸਤੇ ਤੋਂ ਮਿੱਥੀ ਹੋਈ ਜਗ੍ਹਾ ਗੁਰਦੁਆਰਾ ਸਾਹਿਬ ਲਿਜਾਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਸੁਖਬੀਰ ਬਾਦਲ ਦੇ ਸੁਰੱਖਿਆ ਅਮਲੇ ਨੇ ਉਸ ਰਸਤੇ ਤੋਂ ਜਾਣ ਤੋਂ ਇਨਕਾਰ ਕਰ ਦਿੱਤਾ।

ਇੱਧਰ ਦੂਜੇ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰੁਣਜੀਤ ਸਿੰਘ ਗੋਲਡੀ ਨੇ ਇਸ ਮਾਮਲੇ ਤੇ ਪੁਲਿਸ ਨੂੰ ਜਿੰਮੇਵਾਰ ਠਹਿਰਾਉਂਦਿਆਂ ਦੋਸ਼ ਲਾਇਆ ਕਿ ਸੁਰੱਖਿਆ ਦੇ ਇੰਤਜ਼ਾਮ ਪੁਖਤਾ ਨਹੀਂ ਸਨ ਤੇ ਹਮਲਾਵਰਾਂ ਤੇ ਧਾਰਾ 307 ਲੱਗਣੀ ਚਾਹੀਦੀ ਸੀ ਉੱਥੇ ਹੀ ਚੰਡੀਗੜ੍ਹ ਤੋਂ ਇੱਕ ਬਿਆਨ ਜਾਰੀ ਕਰਕੇ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿਲੋਂ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੀ ਗੱਡੀ ਉੱਤੇ ਹਮਲਾ ਕੀਤੇ ਜਾਣ ਦੇ ਵੀਡੀਓ ਕਲਿਪ ਨੂੰ ਦੇਖਣ ਤੋਂ ਸਾਫ਼ ਪਤਾ ਲਗਦਾ ਹੈ ਕਿ ਇਹ ਹਮਲਾ ਕਾਂਗਰਸ ਸਰਕਾਰ ਦੇ ਇਸ਼ਾਰੇ ਤੇ ਕੀਤਾ ਗਿਆ ਹੈ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਪੁਲਿਸ ਦੀ ਮੌਜੂਦਗੀ ਵਿਚ ਹੋਈ ਇਸ ਘਟਨਾ ਦੇ ਪਿੱਛੇ ਦਾ ਸੱਚ ਅਤੇ ਰਾਜਨੀਤਕ ਸਾਜਿਸ਼ ਤੋਂ ਪਰਦਾ ਸਿਰਫ਼ ਸੀਬੀਆਈ ਹੀ ਹਟਾ ਸਕਦੀ ਹੈ। ਜਿਸ ਸਬੰਧੀ ਪਾਰਟੀ ਦਾ ਇੱਕ ਵਫ਼ਦ ਜਲਦੀ ਹੀ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਮਿਲੇਗਾ ਤੇ ਸੁਖਬੀਰ ਬਾਦਲ ਦੇ ਕਾਫ਼ਲੇ ਤੇ ਹੋਏ ਹਮਲੇ ਸਬੰਧੀ ਗ੍ਰਹਿ ਮੰਤਰੀ ਤੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button