Breaking NewsD5 specialNewsPoliticsPunjab

ਸੁਖਬੀਰ ਬਾਦਲ ਦਾ ਵੱਡਾ ਬਿਆਨ, ਸਿਆਸਤ ਛੱਡਣ ਲਈ ਹੋਇਆ ਤਿਆਰ ? ਹੁਣ ਢੀਂਡਸਾ ਦੇ ਹੱਥ ਆਓ ਪਾਰਟੀ ਦੀ ਕਮਾਨ?

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਣਕ ਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕੋਈ ਵੀ ਛੇੜਛਾੜ ਨਹੀਂ ਹੋਣ ਦੇਵੇਗਾ। ਜਦਕਿ ਉਨ੍ਹਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਦਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਵਿਖਾ ਕੇ ਕਾਂਗਰਸ ਸਰਕਾਰ ਦੀ ਪੋਲ ਖੋਲ੍ਹ ਦਿੱਤੀ ਕਿਉਂਕਿ ਇਸ ਵਿੱਚ ਸਪਸ਼ਟ ਵਾਅਦਾ ਕੀਤਾ ਗਿਆ ਸੀ ਕਿ ਪਾਰਟੀ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਸੂਬੇ ‘ਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਦੀ ਆਗਿਆ ਦੇਵੇਗੀ।

ਢੀਂਡਸਾ ਦੀ ਸ਼ਹਿ ‘ਤੇ ਜੀ.ਕੇ ਦੀ ਦਹਾੜ ਅੰਮ੍ਰਿਤਸਰ ਪੁੱਜ ਕੇ ਕੀਤੇ ਵੱਡੇ ਖੁਲਾਸੇ ‘ਦਿੱਲੀ ਚੋਂ ਬਾਦਲਾਂ ਨੂੰ ਭਜਾਵਾਂਗੇ’

ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਪਾਰਟੀ ਵੱਲੋਂ ਮੱਕੀ ਉਤਪਾਦਕ ਕਿਸਾਨਾਂ ਦੀ ਜਿਣਸ ਖਰੀਦਣ ਵਿਚ ਅਸਫਲ ਰਹਿਣ ‘ਤੇ ਕਾਂਗਰਸ ਪਾਰਟੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਪ੍ਰਾਈਵੇਟ ਕੰਪਨੀਆਂ ਤੋਂ ਮਹਿੰਗੇ ਭਾਅ ਖੇਤੀਬਾੜੀ ਮਸ਼ੀਨਰੀ ਖਰੀਦੇ ਜਾਣ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਇਥੇ ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਏਪੀਐਮਸੀ ਐਕਟ ਵਿਚ ਸੋਧ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਹੁਣ ਇਸ ਮਾਮਲੇ ‘ਤੇ ਰਾਜਨੀਤੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਦੀ ਵਿਵਸਥਾ ਖਤਮ ਹੋ ਜਾਵੇਗੀ।

🔴 LIVE 🔴 ਨਵਜੋਤ ਸਿੱਧੂ ਨੇ ਫੇਰ ਕੀਤਾ ਨਵਾਂ ਧਮਾਕਾ, ਦਿੱਲੀ ਤੱਕ ਖੜਕੀਆਂ ਤਾਰਾਂ | Call- 0175-5000156

ਉਹਨਾਂ ਕਿਹਾ ਕਿ ਇਹ ਦਾਅਵੇ ਅਸਲੀਅਤ ਤੋਂ ਕੋਹਾਂ ਦੂਰ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ। ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਸਮਝਦੇ ਹਾਂ ਤੇ ਹਮੇਸ਼ਾ ਉਹਨਾਂ ਦੇ ਹੱਕਾਂ ਲਈ ਲੜੇ ਹਾਂ। ਉਨ੍ਹਾਂ ਕਿਹਾ ਕਿ ਮੈਂ ਦਲੇਰ ਕਿਸਾਨਾਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਖਿਲਾਫ ਕੋਈ ਵੀ ਵਿਤਕਰਾ ਨਹੀਂ ਹੋਣ ਦੇਵੇਗਾ। ਅਸੀਂ ਕਿਸੇ ਨੂੰ ਵੀ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਨਾ ਸਿਰਫ ਹੁਣ ਬਲਕਿ ਭਵਿੱਖ ਵਿਚ ਵੀ ਛੇੜਖਾਨੀ ਨਹੀਂ ਕਰਨ ਦਿਆਂਗੇ।

ਲਓ ਜੀ! ਨਵਜੋਤ ਸਿੱਧੂ ਮਿਲਾਉ ਢੀਂਡਸਾ ਨਾਲ ਹੱਥ!ਸੇਖਵਾਂ ਨੇ ਕਰਤਾ ਸਿੱਧੂ ਵੱਲ ਇਸਾਰਾਂ, 2022 ਚੋਣਾਂ ਦੀ ਖਿੱਚ ਲਈ ਤਿਆਰੀ

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਹ ਸੰਸਦ ਵਿਚ ਇਹ ਮਾਮਲਾ ਉਠਾਉਣਗੇ ਤੇ ਕੇਂਦਰ ਤੋਂ ਭਰੋਸਾ ਲੈਣਗੇ ਕਿ ਕਣਕ ਅਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕਿਸੇ ਵੀ ਤਰੀਕੇ ਛੇੜਖਾਨੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਸੰਗਠਨਾਂ ਦੇ ਨਾਲ ਚਲ ਕੇ ਉਹਨਾਂ ਨੂੰ ਜੋ ਵੀ ਸਪੱਸ਼ਟੀਕਰਨ ਚਾਹੀਦਾ ਹੈ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਲੈ ਕੇ ਦੇਣ ਲਈ ਤਿਆਰ ਹਾਂ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਵਿਚ ਮੱਕੀ ਉਤਪਾਦਕ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ 1825 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ ਘੱਟ ਸਮਰਥਨ ਮੁੱਲ ਨਿਸ਼ਚਿਤ ਹੋਣ ਦੇ ਬਾਵਜੂਦ ਸੂਬੇ ਦੇ ਦੁਆਬਾ ਖੇਤਰ ਵਿਚ ਮੱਕੀ 600 ਤੋਂ 800 ਰੁਪਏ ਕੁਇੰਟਲ ਦੇ ਹਿਸਾਬ ਨਾਲ ਵਿਕੀ ਹੈ।

ਪੁਰਾਣੇ ਜਥੇਦਾਰ ‘ਤੇ ਭੜਕਿਆ ਦਾਦੂਵਾਲ!ਸਲਾਬਤਪੁਰੇ ਡੇਰੇ ਤੋਂ ਚੱਕਿਆ ਪਰਦਾ

ਉਹਨਾਂ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਮੁੱਖ ਮੰਤਰੀ ਨੂੰ ਗੂੜ੍ਹੀ ਨੀਂਦ ਵਿਚੋਂ ਜਗਾਉਣ ਤੇ ਸਰਕਾਰ ਮੱਕੀ ਨੂੰ ਜਨਤਕ ਵੰਡ ਪ੍ਰਣਾਲੀ ਦੀ ਵਿਵਸਥਾ ਵਿਚ ਸ਼ਾਮਲ ਕਰੇ ਤੇ ਘੱਟੋ ਘੱਟ ਸਮਰਥਨ ਮੁੱਲ ‘ਤੇ ਮੱਕੀ ਦੀ ਖਰੀਦ ਕਰੇ। ਉਨ੍ਹਾਂ ਕਿਹਾ ਕਿ ਦੁਆਬਾ ਖੇਤਰ ਦੇ ਮੱਕੀ ਉਤਪਾਦਕਾਂ ਨੂੰ ਹੋਰ ਤਬਾਹੀ ਤੋਂ ਬਚਾਉਣ ਲਈ ਅਜਿਹਾ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਾਂਗਰਸ ਸਰਕਾਰ ਉਹ ਯੋਜਨਾ ਲਾਗੂ ਕਰਨ ਵਿਚ ਵੀ ਨਾਕਾਮ ਰਹੀ ਹੈ ਜਿਸ ਤਹਿਤ ਕੇਂਦਰ ਸਰਕਾਰ ਉਹਨਾਂ ਕਿਸਾਨਾਂ ਨੂੰ ਪੈਸੇ ਦਿੰਦੀ ਹੈ। ਜੋ ਘੱਟੋ ਘੱਟ ਸਮਰਥਨ ਮੁੱਲ ਨਾਲੋਂ ਘੱਟ ਰੇਟ ‘ਤੇ ਮੱਕੀ ਵੇਚਣ ਲਈ ਮਜਬੂਰ ਹੋਏ ਹੋਣ। ਉਹਨਾਂ ਕਿਹਾ ਕਿ ਹਰਿਆਣਾ ਤੇ ਮੱਧ ਪ੍ਰਦੇਸ਼ ਨੇ ਇਸ ਯੋਜਨਾ ਦਾ ਲਾਭ ਲਿਆ ਹੈ ਜਿਸ ਲਈ ਕੇਂਦਰ ਸਰਕਾਰ ਨੇ ਇਸ ਸਾਲ 14 ਹਜ਼ਾਰ ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ।

BIG BREAKING-ਨਵਜੋਤ ਸਿੱਧੂ ਦਾ ਵੱਡਾ ਸਿਆਸੀ ਧਮਾਕਾ,ਮੁੱਖ ਮੰਤਰੀ ਕੈਪਟਨ ਨੂੰ ਲਿਖਿਆ ਪੱਤਰ||

ਸੁਖਬੀਰ ਸਿੰਘ ਬਾਦਲ ਨੇ ਪ੍ਰਾਈਵੇਟ ਕੰਪਨੀਆਂ ਤੋਂ ਖੇਤੀਬਾੜੀ ਮਸ਼ੀਨਰੀ ਮਹਿੰਗੇ ਭਾਅ ਖਰੀਦਣ ਦੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਤੋਂ ਖੇਤੀਬਾੜੀ ਮਸ਼ੀਨਰੀ ਦੀ ਖਰੀਦ ਵਿਚ ਘੁਟਾਲਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਜੋ ਮਸ਼ੀਨਰੀ ਖਰੀਦੀ ਗਈ, ਉਹ ਖੁਲ੍ਹੀ ਮਾਰਕੀਟ ਵਿਚ ਉਪਲਬਧ ਮਸ਼ੀਨਰੀ ਨਾਲੋਂ ਕਿਤੇ ਮਹਿੰਗੇ ਭਾਅ ਖਰੀਦੀ ਗਈ ਤੇ ਇਸਦੀ ਕਵਾਲਟੀ ਵੀ ਮਾੜੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਸਿੱਧੀ ਦਿੱਤੀ ਜਾਣੀ ਚਾਹੀਦੀ ਸੀ ਤੇ ਉਹਨਾਂ ਨੂੰ ਲੋੜ ਮੁਤਾਬਕ ਮਸ਼ੀਨਰੀ ਦੀ ਖਰੀਦ ਦੀ ਆਗਿਆ ਦੇਣੀ ਚਾਹੀਦੀ ਸੀ। ਉਹਨਾਂ ਮੰਗ ਕੀਤੀ ਕਿ ਸਾਰੇ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ ਕਿਉਂਕਿ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਵਿਚ ਸਰਕਾਰੀ ਅਫਸਰ ਸਿਆਸਤਦਾਨਾਂ ਨਾਲ ਰਲ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button