EDITORIALPunjabTop News

ਸੁਖਬੀਰ ਬਾਦਲ ਦੀ ਹਮਲੇ ਦੀ ਕੋਸ਼ਿਸ਼ ਕਰਨ ਵਾਲਾ ਕੌਂਣ ਹੈ ਨਰੈਣ ਸਿੰਘ ਚੌੜਾ!

ਨਰਾਇਣ ਸਿੰਘ ਚੌੜਾ ਦੋ ਦਿਨਾਂ ਤੋਂ ਲਗਾਤਾਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆ ਰਿਹਾ ਤੇ ਅੱਜ ਦਿਨ ਚੜ੍ਹੇ ਹੀ ਨਰਾਇਣ ਸਿੰਘ ਚੌੜਾ ੜੇ ਡੱਬ ਚੋਂ ਰਿਵਾਲਰ ਕੱਢ ਧਾਰਮਿਕ ਸ਼ਜਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਂਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਮੁਲਾਜ਼ਮਾਂ ਨੇ ਕਾਬੂ ਕਰ ਲਿਆ।ਨਰਾਇਣ ਸਿੰਘ ਚੌੜਾ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਚੌੜਾ ਦੇ ਵਾਰਡ ਨੰਬਰ 3 ਦਾ ਵਸਨੀਕ ਹੈ। ਉਸ ਦਾ ਜਨਮ 4 ਅਪ੍ਰੈਲ 1956 ਨੂੰ ਪਿੰਡ ਚੌੜਾ ‘ਚ ਹੋਇਆ ਸੀ। ਨਰਾਇਣ ਸਿੰਘ ਦੇ ਪਿਤਾ ਦਾ ਨਾਮ ਚੰਨਣ ਸਿੰਘ ਹੈ।  ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਸਾਲ 2004 ‘ਚ ਚਾਰ ਖਾੜਕੂ ਜੇਲ ਤੋੜ ਕੇ ਫਰਾਰ ਹੋ ਗਏ ਸਨ, ਆਰੋਪ ਹੈ ਕਿ ਇਸ ਮਾਮਲੇ ‘ਚ ਨਾਰਾਇਣ ਸਿੰਘ ਚੌੜਾ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਜੇਲ ‘ਚ ਰਹਿਣ ਤੋਂ ਬਾਅਦ ਜ਼ਮਾਨਤ ‘ਤੇ ਆਇਆ ਸੀ। ਉਹ ਪੰਜ ਸਾਲ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਰਿਹਾ ਹੈ। ਉਹ ਬੱਬਰ ਖਾਲਸਾ, ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ, ਉਸਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਨਾਰਾਇਣ ਸਿੰਘ ਚੌੜਾ ‘ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ‘ਚ ਵਿਸਫੋਟਕ ਐਕਟ ਦੇ ਤਹਿਤ ਵੀ ਮਾਮਲਾ ਦਰਜ ਹੈ, ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ‘ਚ ਵੀ ਮੁਲਜ਼ਮ ਹੈ। ਉਸ ਨੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਕਰਨ ਚ ਮੁੱਖ ਭੂਮਿਕਾ ਨਿਭਾਈ ਸੀ,  ‘ਤੇ ਗੁਰੀਲਾ ਯੁੱਧ ਅਤੇ ‘ਦੇਸ਼-ਧ੍ਰੋਹ’ ਸਾਹਿਤ ‘ਤੇ ਇੱਕ ਕਿਤਾਬ ਲਿਖੀ।ਚੌੜਾ ਦੀ ਕਿਤਾਬ ਵਿੱਚ ਉਨ੍ਹਾਂ ਬਾਰੇ ਦਿੱਤੀ ਨਿੱਜੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸ਼ਹੀਦ ਸਿੰਘ ਮਿਸ਼ਨਰੀ ਕਾਲਜ, ਅੰਮ੍ਰਿਤਸਰ ਤੋਂ ਗੁਰਬਾਣੀ ਦੀ ਕਥਾ ਅਤੇ ਲੈਕਚਰ ਕਰਨ ਦੀ ਸਿੱਖਿਆ ਹਾਸਿਲ ਕੀਤੀ ਹੈ।ਉਨ੍ਹਾਂ ਨੇ ਪੰਜਾਬ ਯੂਨੀਵਰਟੀ ਚੰਡੀਗੜ੍ਹ ਤੋਂ ਗਿਆਨੀ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਖੇਤੀਬਾੜੀ ਸਿੱਖਿਆ ਵਿੱਚ ਡਿਪਲੋਮਾ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਰਾਜਨੀਤੀ ਸ਼ਾਸਤਰ ਵਿੱਚ ਅਤੇ ਪੰਜਾਬੀ ਵਿੱਚ ਐੱਮਏ ਦੀਆਂ ਦੋ ਡਿਗਰੀਆਂ ਲਈਆਂ ਹਨ।ਕਿਤਾਬ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਮੁੱਖ ਪਰਿਵਾਰਕ ਕਿੱਤਾ ਖੇਤੀਬਾੜੀ ਹੀ ਰਿਹਾ ਹੈ।ਨਰਾਇਣ ਸਿੰਘ ਚੌੜਾ ਕੁਝ ਸਾਲਾਂ ਤੱਕ ਸ਼੍ਰੋਮਣੀ ਗੁਰਦੁਾਆਰਾ ਪ੍ਰਬੰਧਕ ਕਮੇਟੀ ਵਿੱਚ ਪ੍ਰਚਾਰਕ ਵੀ ਰਹੇ ਹਨ।

 2 ਦਸੰਬਰ ਨੂੰ ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਤਨਖ਼ਾਹ ਲਗਾਈ ਗਈ ਸੀ।ਸੁਖਬੀਰ ਸਿੰਘ ਬਾਦਲ ਨੂੰ ਲੱਗੀ ਸੱਟ ਕਾਰਨ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਬਜ਼ੁਰਗ ਹੋਣ ਕਾਰਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਸੇਵਾਦਾਰ ਵਾਲਾ ਚੋਲਾ ਪਾ ਕੇ ਹੱਥ ਵਿੱਚ ਬਰਛਾਂ ਫੜ੍ਹ ਕੇ ਦਰਬਾਰ ਸਾਹਿਬ ਦੇ ਦੁਆਰ ʼਤੇ ਇੱਕ ਘੰਟੇ ਦੀ ਸੇਵਾ ਨਿਭਾਉਣ ਲਈ ਕਿਹਾ ਸੀ।ਬੁੱਧਵਾਰ ਨੂੰ ਉਨ੍ਹਾਂ ਦੀ ਸੇਵਾ ਦਾ ਦੂਜਾ ਦਿਨ ਹੈ ਅਤੇ ਇਸੇ ਦੌਰਾਨ ਹੀ ਇਹ ਵਾਰਦਾਤ ਵਾਪਰੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button