PunjabTop News

ਸੁਖਬੀਰ ਬਾਦਲ ਦੀ SIT ਸਾਹਮਣੇ ਪੇਸ਼ੀ ਅੱਜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੰਗਲਵਾਰ ਨੂੰ ਵਿਸ਼ੇਸ ਜਾਂਚ ਟੀਮ (ਐੱਸ. ਆਈ. ਟੀਮ) ਸਾਹਮਣੇ ਪੇਸ਼ੀ ਹੈ। ਇਸ ਦੌਰਾਨ ਐੱਸ. ਆਈ. ਟੀ. ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਬਹਿਬਲ ਕਲਾਂ ‘ਚ ਫਾਇਰਿੰਗ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਸੰਭਾਲ ਰਹੇ ਸਨ।

ਰਾਤੋ-ਰਾਤ ਪਲਟੀ ਸਿਆਸਤ, PM ਨੂੰ ਝਟਕਾ! ਇਕਜੁੱਟ ਹੋਈਆਂ ਸਿਆਸੀ ਧਿਰਾਂ, ਲਾਈ ਸਕੀਮ, ਸਿੱਖ ਪਰਿਵਾਰ ‘ਤੇ ਹਮਲਾ

ਐੱਸ. ਆਈ. ਟੀ. ਇਹ ਜਾਨਣਾ ਚਾਹੁੰਦੀ ਹੈ ਕਿ ਬੇਅਦਬੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਦੱਸ ਦਈਏ ਕਿ ਸਾਲ 2015 ‘ਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ।ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲਿਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button