PunjabPunjabTop News

ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਬਾਗੀ ਧੜਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦੇਵੇਗਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਧੜ੍ਹੇ ਦੇ ਲੀਡਰ ਜਲਦ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਸਕਦੇ ਹਨ। ਜਿਸ ਵਿੱਚ ਉਹਨਾਂ ਵੱਲੋਂ ਸਿੰਘ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਪੈਂਡਿੰਗ ਪਏ ਅਸਤੀਫੇ ਸਬੰਧੀ ਹੁਕਮ ਦੇਣ ਦੀ ਮੰਗ ਕੀਤੀ ਜਾ ਸਕਦੀ ਹੈ।

ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਹੁਕਮਨਾਮਾ ਜਾਰੀ ਕਰਦੇ ਹੋਏ ਕਿਹਾ ਸੀ ਕਿ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ। ਉਹਨਾਂ ਨੂੰ ਸਵੀਕਾਰ ਕਰ ਲਿਆ ਜਾਵੇ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜੱਥੇਦਾਰ ਨੂੰ ਅਸਤੀਫਿਆਂ ਨੂੰ ਸਵੀਕਾਰ ਕਰਨ ਸਬੰਧੀ ਸਮਾਂ ਮੰਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button