ਸੁਖਬੀਰ ਬਾਦਲ ਦੇ ਅਸਤੀਫ਼ੇ ਦੀਆਂ ਖਬਰਾਂ ਮਹਿਜ਼ ਇਕ ਅਫਵਾਹ: ਬਲਵਿੰਦਰ ਸਿੰਘ ਭੂੰਦੜ
ਪਾਰਟੀ ਕੇਡਰ ਅਫਵਾਹਾਂ ਵੱਲ ਧਿਆਨ ਨਾ ਦੇਣ ਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋਣ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਇਸ ਮੌਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਤੇ ਨਾਲ ਹੀ ਜ਼ੋਰ ਦਿੱਤਾ ਕਿ ਪਾਰਟੀ ਹਰ ਕੀਮਤ ’ਤੇ ਆਪਣੇ ਸਿਧਾਂਤਾਂ ਅਤੇ ਪੰਥਕ ਕਦਰਾਂ ਕੀਮਤਾਂ ’ਤੇ ਪਹਿਰਾ ਦੇਵੇਗੀ।ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਸਪਸ਼ਟ ਕੀਤਾ ਕਿ ਕਿਸੇ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਅਸਤੀਫੇ ਦੀ ਮੰਗ ਨਹੀਂ ਕੀਤੀ।
Punjab Bulletin : (27-06-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi
ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੁੰ ਲੋਕਤੰਤਰੀ ਤਰੀਕੇ ਨਾਲ ਹੋਈ ਚੋਣ ਵਿਚ ਪ੍ਰਧਾਨ ਚੁਣਿਆ ਗਿਆ ਸੀ। ਉਹਨਾਂ ਕਿਹਾ ਕਿ ਜਿੱਤਾਂ ਹਾਰਾਂ ਚੱਲਦੀਆਂ ਰਹਿੰਦੀਆਂ ਹਨ। ਉਹਨਾਂ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਕਾਰਨ ਨਹੀਂ ਹੁੰਦੀਆਂ। ਉਹਨਾਂ ਕਿਹਾ ਕਿ ਕਦੇ ਵੀ ਰਾਤੋਂ ਰਾਤ ਜਰਨੈਲ ਨਹੀਂ ਬਦਲੇ ਜਾਂਦੇ ਤੇ ਉਹਨਾਂ ਸਾਰੇ ਸੀਨੀਅਰ ਆਗੂਆਂ ਨੁੰ ਪਾਰਟੀ ਦੀ ਮਜ਼ਬੂਤੀ ਵਾਸਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ। ਸੀਨੀਅਰ ਆਗੂ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਚੁੱਕੇ ਮੁੱਦਿਆਂ ਬਾਰੇ ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੇ ਹਾਲੇ ਉਹਨਾਂ ਦਾ ਬਿਆਨ ਨਹੀਂ ਵੇਖਿਆ ਪਰ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਅੰਦਰ ਹੀ ਸਾਰੇ ਮਸਲਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ।
Punjab Politics : Akali Dal ‘ਚ ਹੋ ਸਕਦਾ ਵੱਡਾ ਫੇਰਬਦਲ! Chandigarh ‘ਚ ਰੱਖਲੀ ਮੀਟਿੰਗ | D5 Channel Punjabi
ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਦੀ ਸਬ ਕਮੇਟੀ ਦੀ ਰਿਪੋਰਟ ਸਮੇਤ ਸਾਰੇ ਮਾਮਲਿਆਂ ’ਤੇ ਪਾਰਟੀ ਦੇ ਅੰਦਰ ਹੀ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਰਿਪੋਰਟ ’ਤੇ ਪਹਿਲਾਂ ਵੀ ਚਰਚਾ ਛਿੜੀ ਸੀ ਪਰ ਸੰਗਰੂਰ ਜ਼ਿਮਨੀ ਚੋਣ ਕਾਰਨ ਟਾਲ ਦਿੱਤੀ ਗਈ ਸੀ।ਅਕਾਲੀ ਦਲ ਦੇ ਜਨਰਲ ਸਕੱਤਰ ਨੇ ਪਾਰਟੀ ਦੇ ਆਗੂਆਂ ਤੇ ਕੇਡਰਾਂ ਵੱਲੋਂ ਸੰਗਰੂਰ ਜ਼ਿਮਨੀ ਚੋਣ ਵਿਚ ਅਣਥੱਕ ਮਿਹਨਤ ਕਰਨ ’ਤੇ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪਾਰਟੀਆਂ ਨੂੰ ਕਦੇ ਚੰਗੇ ਤੇ ਕਦੇ ਮਾੜੇ ਸਮੇਂ ਦਾ ਸਾਹਮਣਾ ਕਰਨਾ ਪੈਂਦਾ ਹੈ। ਤੁਸੀਂ ਵੇਖਿਆ ਹੈ ਕਿ ਕਿਵੇਂ ਭਾਜਪਾ ਜਿਸਦੇ ਦੇਸ਼ ਭਰ ਵਿਚ 3 ਸੰਸਦ ਮੈਂਬਰ ਸਨ, ਅੱਜ ਸੱਤਾ ਵਿਚ ਬਣੀ ਹੋਈ ਹੈ।
Budget 2022 : ‘AAP’ ਦੇ Budget ‘ਚ ਨਹੀਂ ਕੋਈ ਗੱਲ! Khaira ਨੇ ਕਰਤੇ ਵੱਡੇ ਖ਼ੁਲਾਸੇ | D5 Channel Punjabi
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਲੈ ਕੇ ਵੋਟਰਾਂ ਦਾ ਮਨ ਕਿਵੇਂ ਬਦਲਿਆ, ਇਹ ਤੁਹਾਡੇ ਸਾਹਮਣੇ ਹੈ। ਉਹਨਾਂ ਕਿਹਾ ਕਿ ਕਿਸੇ ਵੀ ਕਾਰਨ ਸਾਨੂੰ ਹੌਂਸਲਾਂ ਨਹੀਂ ਢਾਹੁਣਾ ਚਾਹੀਦਾ। ਉਹਨਾਂ ਕਿਹਾ ਕਿ ਅਕਾਲੀ ਦਲ ਸੌ ਸਾਲ ਪੁਰਾਣੀ ਸ਼ਾਨਾਮੱਤੇ ਇਤਿਹਾਸ ਵਾਲੀ ਪਾਰਟੀ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਲਈ ਸਵੈ ਪੜਚੋਲ ਦੀ ਜ਼ਰੂਰਤ ਹੈ ਤੇ ਨਾਲ ਹੀ ਪਾਰਟੀ ਦੀਆਂ ਪੁਰਾਣੀਆਂ ਰਵਾਇਤਾਂ ਮੁਤਾਬਕ ਇਕਸੁਰ ਵਿਚ ਗੱਲ ਕਰਨ ਦੀ ਜ਼ਰੂਰਤ ਹੈ।
Budget 2022 : Budget Session ਤੋਂ ਬਾਅਦ CM Mann ਦਾ ਧਮਾਕਾ! ਲਿਆ ਹੋਰ ਵੱਡਾ ਫੈਸਲਾ | D5 Channel Punjabi
ਸੰਗਰੂਰ ਜ਼ਿਮਨੀ ਚੋਣ ਦੀ ਗੱਲ ਕਰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮ ਮੁਤਾਬਕ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਉਮੀਦਵਾਰ ਖੜ੍ਹਾ ਕੀਤਾ ਸੀ। ਉਹਨਾਂ ਕਿਹਾ ਕਿ ਅਸੀਂ ਪੰਥਕ ਜਥੇਬੰਦੀਆ ਵੱਲੋਂ ਪੇਸ਼ ਕੀਤੇ ਨਾਂ ਦੀ ਹਮਾਇਤ ਕੀਤੀ। ਬੀਬਾ ਕਮਲਦੀਪ ਕੌਰ ਰਾਜੋਆਣਾ ਨੁੰ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਇਸ ਕਰ ਕੇ ਚੋਣ ਲੜਵਾਈ ਗਈ ਕਿਉਂਕਿ ਉਹਨਾਂ ਦੇ ਭਰਾ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ 28 ਸਾਲਾਂ ਤੋਂ ਬਿਨਾਂ ਪੈਰੋਲ ਜੇਲ੍ਹ ਵਿਚ ਬੰਦ ਹਨ, ਨੇ ਅਜਿਹਾ ਕਰਨ ਵਾਸਤੇ ਆਖਿਆ ਸੀ।
Akali Dal News : Sangrur ਹਾਰ ਤੋਂ ਬਾਅਦ ਧਮਾਕਾ, Sukhbir Badal ਛੱਡ ਸਕਦੇ ਪ੍ਰਧਾਨਗੀ? | D5 Channel Punjabi
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਸੰਗਰੂਰ ਵਿਚ ਸਿਧਾਂਤਕ ਲੜਾਈ ਲੜੀ ਹੇ। ਉਹਨਾਂ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਾਰੇ ਪਲੇਟਫਾਰਮਾਂ ’ਤੇ ਲੈ ਕੇ ਜਾਵਾਂਗੇ ਅਤੇ ਕੇਂਦਰ ਨੁੰ ਵੀ ਉਹਨਾਂ ਦੀ ਤੁਰੰਤ ਰਿਹਾਈ ਵਾਸਤੇ ਆਖਾਂਗੇ। ਉਹਨਾਂ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੁੰ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੁੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਜਿਹਨਾਂ ਦੀ ਰਿਹਾਈ ਦੀ ਪ੍ਰਵਾਨਗੀ ਕੇਂਦਰ ਸਰਕਾਰ ਨੇ ਦੇ ਦਿੱਤੀ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਵੀ ਲੋਕ ਮਸਲੇ ਉਠਾਏ ਹਨ ਤੇ ਨਾਲ ਹੀ ਐਮਰਜੰਸੀ ਦਾ ਵਿਰੋਧ ਕਰਨ ਤੇ ਦਰਿਆਈ ਪਾਣੀਆਂ ’ਤੇ ਮੋਰਚੇ ਲਾਵੁਣ ਸਮੇਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਗੱਲ ਕੀਤੀ ਹੈ।ਇਸ ਮੌਕੇ ਸੀਨੀਅਰ ਆਗੂ ਸ੍ਰੀ ਹਰਚਰਨ ਬੈਂਸ ਤੇ ਸ੍ਰੀ ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.