Breaking NewsD5 specialNewsPoliticsPunjab

ਸੁਖਬੀਰ ਬਾਦਲ ਨੂੰ ਡੋਪ ਟੈਸਟ ਕਰਵਾਉਣ ਲਈ ਵੰਗਾਰਿਆ (ਵੀਡੀਓ)

ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਡੋਪ ਟੈਸਟ ਕਰਵਾਉਣ ਲਈ ਵੰਗਾਰਿਆ ਹੈ। ਵਿਧਾਇਕ ਜ਼ੀਰਾ ਨੇ ਸੁਖਬੀਰ ਬਾਦਲ ਨੂੰ ਕਿਹਾ ਹੈ ਕਿ ਉਹ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ `ਚ ਆਉਣ ਤੋਂ ਪਹਿਲਾਂ ਆਪਣਾ ਡੋਪ ਟੈਸਟ ਕਰਵਾ ਕੇ ਆਉਣ ਨਾਲ ਹੀ ਜ਼ੀਰਾਂ ਨੇ ਉਨ੍ਹਾਂ ਨੂੰ 5 ਸਵਾਲਾਂ ਦੇ ਜਵਾਬ ਦੇਣ ਲਈ ਵੀ ਕਿਹਾ ਹੈ। ਦਰਅਸਲ ਸੁਖਬੀਰ ਬਾਦਲ ਨੇ ਬਠਿੰਡਾ ‘ਚ ਇੱਕ ਸਮਾਰੋਹ ਦੇ ਦੌਰਾਨ ਵਿਧਾਇਕ ਕੁਲਬੀਰ ਜ਼ੀਰਾ ਨੂੰ ਨਸ਼ੇੜੀ ਅਤੇ ਨਸ਼ਾ ਤਸਕਰ ਕਿਹਾ ਸੀ।

Read Also ਡੋਪ ਟੈਸਟ ਨਾਲ ਨਸ਼ਾ ਰੁਕੇ ਜਾਂ ਨਾਂ,ਪਰ ਸਰਕਾਰੀ ਖਜ਼ਾਨਾ ਜ਼ਰੂਰ ਭਰਨ ਲੱਗਾ

ਜਿਸ ਤੋਂ ਬਾਅਦ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਰਕਾਰ ਨੂੰ ਡੋਪ ਟੈਸਟ ਕੈਂਪ ਲਗਾਉਣ ਲਈ ਬੇਨਤੀ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਆਏ ਸੰਦੇਸ਼ ‘ਤੇ ਸਿਹਤ ਵਿਭਾਗ ਹਰਕਤ ‘ਚ ਆਇਆ ਹੈ ਅਤੇ ਸਿਹਤ ਵਿਭਾਗ ਨੂੰ ਪੱਤਰ ਜਾਰੀ ਕਰਕੇ ਪਿੰਡ ਠੱਠਾ ਕਿਸ਼ਨ ਸਿੰਘ ਵਿਖੇ ਡੋਪ ਟੈਸਟ ਕੈਂਪ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਕਤ ਕੈਂਪ ‘ਚ ਟੈਸਟ ਕਰਨ ਵਾਸਤੇ ਡਾ. ਦਿਸਵਿਨ ਬਾਜਵਾ ਮੌਜੂਦ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button