PunjabTop News

ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲੇ ਵਿੱਚ ਐਸਆਈਟੀ ਨੇ ਮੁੜ ਕੀਤਾ ਤਲਬ

ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਐਸਆਈਟੀ ਨੇ ਨੋਟਿਸ ਜਾਰੀ ਕਰਕੇ  ਦੁਬਾਰਾ ਤਲਬ ਕੀਤਾ ਹੈ। ਐਸਆਈਟੀ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ। ਬੇਅਦਬੀ ਮਾਮਲੇ ਕਾਰਨ ਸੁਖਬੀਰ ਬਾਦਲ ਰਾਜਨੀਤਿਕ ਤੇ ਧਾਰਮਿਕ ਤੌਰ ‘ਤੇ ਘਿਰੇ ਹੋਏ ਹਨ।

ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਅਤੇ ਸ੍ਰੀ ਗੁਰੂ ਗੰਥ੍ਰ ਸਾਹਿਬ ਦੀ ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਵਲੋਂ ਵਲੋਂ ਬਣਾਈ ਗਈ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਲੈ ਕੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਕਰਕੇ ਤਲਬ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੂੰ ਤਲਬ ਕੀਤੇ ਜਾਣ ਮਗਰੋਂ ਸਿਆਸੀ ਹੜਕੰਪ ਮਚ ਗਿਆ ਹੈ।

ਐਸਆਈਟੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਗੋਲੀਬਾਰੀ ਤੋਂ ਪਹਿਲਾਂ ਕਿਸ ਪੱਧਰ ‘ਤੇ ਫੈਸਲੇ ਲਏ ਗਏ ਸਨ ਅਤੇ ਉਸ ਸਮੇਂ ਸਰਕਾਰ ਅਤੇ ਪ੍ਰਸ਼ਾਸਨ ਦੀ ਭੂਮਿਕਾ ਕੀ ਸੀ। ਸੁਖਬੀਰ ਬਾਦਲ ਤੋਂ ਪੁੱਛਗਿੱਛ ਦੌਰਾਨ ਇਨ੍ਹਾਂ ਮੁੱਦਿਆਂ ‘ਤੇ ਵਿਸਥਾਰ ਨਾਲ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

ਅਕਤੂਬਰ 2015 ਵਿੱਚ, ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਵਿੱਚ ਵਿਆਪਕ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਬਹਿਬਲ ਕਲਾਂ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋ ਲੋਕਾਂ ਦੀ ਮੌਤ ਹੋ ਗਈ। ਇਹ ਮਾਮਲਾ ਲੰਬੇ ਸਮੇਂ ਤੋਂ ਰਾਜਨੀਤਿਕ ਅਤੇ ਕਾਨੂੰਨੀ ਵਿਵਾਦ ਦਾ ਵਿਸ਼ਾ ਰਿਹਾ ਹੈ। 2015 ਦੀ ਬੇਅਦਬੀ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਹੋਈ ਗੋਲੀਬਾਰੀ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਤਤਕਾਲੀ ਓਐਸਡੀ (ਸੇਵਾਮੁਕਤ ਆਈਏਐਸ) ਗਗਨਦੀਪ ਸਿੰਘ ਬਰਾੜ, ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ ਪੁੱਛਗਿੱਛ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button