Breaking NewsNewsPoliticsPunjab

ਸੁਖਬੀਰ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫਿਰ ਕਿਹਾ ਪਿਤਾ ਸਮਾਨ

ਪਟਿਆਲਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਜ਼ੁਬਾਨ ਸਟੇਜ ‘ਤੇ ਇੱਕ ਵਾਰ ਫਿਸਲ ਗਈ ਹੈ। ਦਰਅਸਲ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਆਪਣੇ ਪਿਤਾ) ਨੂੰ ਪਿਤਾ ਸਮਾਨ ਆਖ ਗਏ। ਇਹ ਕੋਈ ਪਹਿਲਾ ਮੌਕਾ ਨਹੀਂ ਹੈ ਕਿ ਜਦੋਂ ਸਟੇਜ ‘ਤੇ ਸੁਖਬੀਰ ਬਾਦਲ ਦੀ ਜ਼ੁਬਾਨ ਫਿਸਲੀ ਹੋਵੇ।

Read Also ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ

ਇਸ ਤੋਂ ਪਹਿਲਾਂ ਵੀ ਕਈ ਵਾਰ ਸੁਖਬੀਰ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਦੌਰਾਨ ਵੀ ਬਰਨਾਲਾ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਦੇ ਮੂੰਹੋਂ ਉਲਟ ਸ਼ਬਦ ਨਿਕਲ ਗਏ ਸਨ। ਇਸ ਮੌਕੇ ਸੁਖਬੀਰ ਨੇ ਆਪਣੀ ਹੀ ਪਾਰਟੀ ‘ਤੇ ਅਮਨ ਸ਼ਾਂਤੀ ਭੰਗ ਕਰਨ ਦਾ ਠੀਕਰਾ ਭੰਨ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button