Breaking NewsD5 specialNewsPoliticsPunjabTop News
ਸੁਖਬੀਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ‘ਤੇ ਕੱਸਿਆ ਤੰਜ਼
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਟਵੀਟ ਕੀਤਾ ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤੰਜ਼ ਕੱਸੇ। ਸੁਖਬੀਰ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਸਭ ਤੋਂ ਖ਼ੁਸ਼ਹਾਲ ਸੂਬੇ ਵਿੱਚ ਧਾਰਮਿਕ ਝੜਪਾਂ, ਕਤਲਾਂ ਅਤੇ ਗੈਂਗਵਾਰ ਨੂੰ ਦੇਖ ਕੇ ਮਨ ਬਹੁਤ ਦੁਖੀ ਹੋਇਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਝੜਪਾਂ, ਕਤਲਾਂ ਅਤੇ ਗੈਂਗਵਾਰ ਨਾਲ ਨਿਵੇਸ਼ਾਂ ਅਤੇ ਪੰਜਾਬ ਦੀ ਪ੍ਰਤਿਭਾ ਲਈ ਨਤੀਜੇ ਬਹੁਤ ਜਿਆਦਾ ਘਾਤਕ ਹੋਣਗੇ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਤਰਾਂ ਦੇ ਬਦਲਾਅ ਦੀ ਮੰਗ ਨਹੀਂ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.