NewsPoliticsPunjab

ਸੁਖਬੀਰ ਬਾਦਲ ਪੰਜਾਬੀਆਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਿਹਾ ਹੈ-ਬਲਬੀਰ ਸਿੱਧੂ

ਚੰਡੀਗੜ, 25 ਸਤੰਬਰ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸਮੂਹ ਪੰਜਾਬੀਆਂ ਵਲੋਂ ਪੰਜਾਬ ਅਤੇ ਕਿਸਾਨ ਮਾਰੂ ਬਿਲਾਂ ਨੂੰ ਰੱਦ ਕਰਾਉਣ ਲਈ ਵਿੱਢੇ ਗਏ ਫੈਸਲਾਕੁੰਨ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਹ ਇਸ ਸੰਘਰਸ ਦੀ ਧਾਰ ਆਪਣੀ ਭਾਈਵਾਲ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਹਟਾ ਕੇ ਕਾਂਗਰਸ ਵੱਲ ਸੇਧਤ ਕਰਨ ਲਈ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।

चुटकियों में दूर होगी Acidity की समस्या आपने नहीं आजमाया होगा अब तक ये तरीका #DrVijataArya

ਸ. ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨੂੰ ਸਿਰੇ ਦਾ ਮੌਕਾਪ੍ਰਸਤ ਵਿਅਕਤੀ ਗਰਦਾਨਦਿਆਂ ਕਿਹਾ ਕਿ ਸਿਆਸੀ ਮੌਕਾਪ੍ਰਸਤੀ ਦੀ ਇਸ ਤੋਂ ਵੱਡੀ ਉਦਾਹਰਣ ਕੀ ਹੋ ਸਕਦੀ ਹੈ ਕਿ ਪੂਰੇ ਚਾਰ ਮਹੀਨੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਨ ਤੋਂ ਬਾਅਦ ਜਦੋਂ ਲੋਕਾਂ ਦਾ ਰੋਹ ਅਸਮਾਨੀ ਚੜਦਾ ਦਿੱਸਿਆ ਤਾਂ ਉਸਨੇ ਝੱਟ ਗਿਰਗਟ ਵਾਂਗ ਰੰਗ ਬਦਲ ਕੇ ਆਰਡੀਨੈਂਸਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਉੱਤੇ ਦੋਗਲੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਉਹਨਾਂ ਕਿਹਾ ਕਿ  ਅੱਜ ਵੀ ਉਹ ਇਕ ਪਾਸੇ ਖੇਤੀ ਬਿਲਾਂ ਦਾ ਵਿਰੋਧ ਕਰ ਰਿਹਾ ਹੈ ਅਤੇ ਦੂਜੇ ਪਾਸੇ ਇਹ ਬਿਲ ਲਿਆ ਕੇ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਲਈ ਤਹੂ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗਠਜੋੜ ਤੋੜਣ ਨੂੰ ਤਿਆਰ ਨਹੀਂ ਹੈੈ।

3 दिन तक जारी रहेगा रेल रोको आंदोलन खेती ऑर्डिनेंस बिल रद्द करने की मांग को लेकर है आंदोलन

ਸਿਹਤ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਸਦੀ ਪਤਨੀ ਹਰਸਿਮਰਤ ਕੌਰ ਬਾਦਲ ਲੋਕਾਂ ਨੂੰ ਇਹ ਕਹਿਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅਕਾਲੀ ਦਲ ਨੇ ਤਾਂ ਪਹਿਲੇ ਦਿਨ ਤੋਂ ਹੀ ਇਹਨਾਂ ਬਿਲਾਂ ਉਤੇ ਇਤਰਾਜ ਪ੍ਰਗਟਾਏ ਸਨ ਜਦੋਂ ਕਿ ਸੱਚ ਇਹ ਹੈ ਕਿ ਪਹਿਲਾਂ ਆਰਡੀਨੈਂਸ ਜਾਰੀ ਕਰਨ ਅਤੇ ਫਿਰ ਇਨਾਂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇਣ ਸਮੇਂ ਕੇਂਦਰ ਸਰਕਾਰ ਦੇ ਮੰਤਰੀ ਮੰਡਲ ਦੀਆਂ ਹੋਈਆਂ ਮੀਟਿੰਗਾਂ ਵਿਚ ਹਰਸਿਮਰਤ ਕੌਰ ਬਾਦਲ ਨੇ ਵੀ ਇਹਨਾਂ ਬਿਲਾਂ ਦੀ ਹਮਾਇਤ ਕੀਤੀ ਸੀ।

को रो ना काल में प्रतिमाह दिया जाए जोखिम भत्ता, उपलब्ध करवाए जाएं पीपीई किट, मास्क

ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਪੱਕਾ ਤਹੱਈਆ ਕੀਤਾ ਹੋਇਆ ਹੈ ਕਿ ਕਿਸਾਨੀ ਅਤੇ ਸਮੁੱਚੇ ਪੰਜਾਬ ਲਈ ਘਾਤਕ ਸਿੱਧ ਹੋਣ  ਵਾਲੇ ਇਨਾਂ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ ਭਾਵੇਂ ਉੁਹਨਾਂ ਨੂੰ ਕਿਸੇ ਵੀ ਪੱਧਰ ਉਤੇ ਕੋਈ ਵੀ ਲੜਾਈ ਕਿਉਂ ਨਾ ਲੜਣੀ ਪਵੇ। ਉਹਨਾਂ ਅਕਾਲੀਆਂ ਨੂੰ ਯਾਦ ਕਰਾਇਆ ਕਿ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਆਪਣੀ ਪਿਛਲੀ ਪਾਰੀ ਵਿਚ ਪੰਜਾਬ ਉਤੇ ਠੋਸੇ ਗਏ ਦਰਿਆਈ ਪਾਣੀਆਂ ਬਾਰੇ ਸਾਰੇ ਸਮਝੌਤਿਆਂ ਨੂੰ ਰੱਦ ਕਰਕੇ ਸਤਲੁਜ-ਜਮਨਾ ਲਿੰੰਕ ਨਹਿਰ ਦੀ ਉਸਾਰੀ ਨੂੰ ਰੋਕਿਆ ਸੀ ਜੋ ਅੱਜ ਤੱਕ ਵੀ ਰੁਕੀ ਹੋਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਜਿਹੜਾ ਅਕਾਲੀ ਦਲ ਅੱਜ ਇਹਨਾਂ ਕਾਨੂੰਨਾਂ ਵਿਰੱੁਧ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋ ਕੇ ਸੰਘਰਸ ਕਰਨ ਦੀ ਦੁਹਾਈ ਦੇ ਰਿਹਾ ਹੈ ਇਸੇ ਅਕਾਲੀ ਦਲ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬਪਾਰਟੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਵਲੋਂ ਲਿਆਂਦੇ ਗਏ ਮਤੇ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਸੀ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਨਾਂ ਆਰਡੀਨੈਂਸਾਂ  ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਸਮੇਂ ਅਕਾਲੀ ਦਲ ਦੇ ਸਾਰੇ ਮੈਂਬਰ ਜਾਣ ਬੁੱਝ ਕੇ ਗੈਰਹਾਜ਼ਰ ਹੋ ਗਏ ਸਨ ਜਦੋਂ ਕਿ ਅਕਾਲੀਆਂ ਦੀ ਜੋਟੀਦਾਰ ਭਾਜਪਾ ਨੇ ਇਸ ਮਤੇ ਦਾ ਵਿਰੋਧ ਕੀਤਾ ਸੀ।
ਸ. ਸਿੱਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਚ ਕੇਂਦਰ ਸਰਕਾਰ ਵਿਰੁੱਧ ਲੜਣ ਦਾ ਨਾ ਮਾਦਾ ਹੈ ਅਤੇ ਨਾ ਹੀ ਇਰਾਦਾ ਹੈ, ਇਸ ਲਈ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਬੂਲ ਕਰ ਲੈਣੀ ਚਾਹੀਦੀ ਹੈ ਜਿਨਾਂ ਨੇ ਇਨਾਂ ਕਾਲੇ ਕਾਨੂੰਨਾਂ ਰੱਦ ਕਰਾਉਣ ਦਾ ਪੱਕਾ ਤਹੱਈਆ ਕੀਤਾ ਹੋੋਇਆ ਹੈ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button