Breaking NewsD5 specialIndiaNewsPoliticsPunjab

ਸੁਖਬੀਰ ਬਾਦਲ ਬਾਰੇ ਪਹਿਲੀ ਵਾਰ ਵੱਡਾ ਖ਼ੁਲਾਸਾ

ਚੰਡੀਗੜ੍ਹ : ਬਰਗਾੜੀ ਕਾਂਡ ਦੇ ਮੁੱਖ ਗਵਾਹ ਰਹੇ ਸਵ. ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਵੱਲੋਂ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਸੁਖਬੀਰ ਸਿੰਘ ਬਾਦਲ ‘ਤੇ ਇਲਜ਼ਾਮ ਲਗਾਏ ਗਏ ਸਨ। ਇਲਜ਼ਾਮ ਲੱਗੇ ਕਿ ਸੁਖਬੀਰ ਬਾਦਲ ਨੇ ਬਰਗਾੜੀ ਕਾਂਡ ‘ਚ ਸ਼ਹੀਦ ਹੋਏ ਸਿੱਖਾਂ ਦੀਆਂ ਲਾਸ਼ਾਂ ਚੁਕਵਾਉਣ ਲਈ ਕੁਝ ਵਿਅਕਤੀਆਂ ਨੂੰ ਕਰੋੜਾਂ ਰੁਪਏ ਦਿੱਤੇ ਸਨ।

ਪਹਿਲੀ ਵਾਰ ਵੱਡਾ ਖ਼ੁਲਾਸਾ, ਸੁਖਬੀਰ ਬਾਦਲ ਬਾਰੇ | Big News

ਇਸ ਇਲਜ਼ਾਮ ‘ਤੇ ਬੋਲਦੇ ਹੋਏ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਇਸ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਹਾਲਾਤ ਸਪੱਸ਼ਟ ਕਰਨ। ਕਾਂਗੜ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਦਾ ਸੁਰਜੀਤ ਸਿੰਘ ਦੀ ਮੌਤ ਜਾਂ ਬਿਜਲੀ ਚੋਰੀ ਦੇ ਮਾਮਲੇ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਜਸਵੀਰ ਕੌਰ ਕਿਸੇ ਨੂੰ ਰਾਜਨੀਤਿਕ ਮੁਨਾਫ਼ਾ ਦੇਣ ਲਈ ਝੂਠੇ ਦੋਸ਼ ਲਗਾ ਰਹੀ ਹੈ।

ਪ੍ਰਤਾਪ ਸਿੰਘ ਬਾਜਵਾ | Partap Singh Bajwa | Latest News

ਉਨ੍ਹਾਂ ਨੇ ਕਿਹਾ ਕਿ ਇਹ ਪ੍ਰੈਸ ਕਾਨਫਰੰਸ ਦਾ ਪ੍ਰਬੰਧ ਕਰਨ ਵਾਲੇ ਬਿਕਰਮ ਸਿੰਘ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਹ ਜਸਵੀਰ ਕੌਰ ਦੇ ਕਰੋੜਾਂ ਰੁਪਏ ਦੇਣ ਦੇ ਦੋਸ਼ਾਂ ਦਾ ਜਵਾਬ ਮੌਕੇ ‘ਤੇ ਹੀ ਦਿੰਦੇ, ਕਿਉਂਕਿ ਇਹ ਇਲਜ਼ਾਮ ਬਹੁਤ ਗੰਭੀਰ ਹਨ ਪਰ ਮਜੀਠੀਆ ਨੇ ਇਸ ਸੰਬੰਧ ‘ਚ ਇੱਕ ਸ਼ਬਦ ਨਹੀਂ ਬੋਲਿਆ। ਜਿਸਦੇ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਜਸਵੀਰ ਕੌਰ ਨੇ ਸੁਖਬੀਰ ਬਾਦਲ ‘ਤੇ ਜੋ ਇਲਜ਼ਾਮ ਲਗਾਏ ਹੈ ਉਹ ਸੱਚੇ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button