PoliticsTop News

ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਪ੍ਰਧਾਨ ਸਬੰਧੀ ਅਜੇ ਨਹੀਂ ਖੋਲ੍ਹਣਗੇ ਪੱਤੇ, ਸੰਤ ਘੁੰਨਸ ਨਾਲ ਕੀਤੀ ਬੰਦ ਕਮਰਾ ਮੀਟਿੰਗ

ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਪ੍ਰਧਾਨ ਸਬੰਧੀ ਅਜੇ ਨਹੀਂ ਖੋਲ੍ਹਣਗੇ ਪੱਤੇ, ਸੰਤ ਘੁੰਨਸ ਨਾਲ ਕੀਤੀ ਬੰਦ ਕਮਰਾ ਮੀਟਿੰਗ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਇਨ੍ਹੀਂ ਦਿਨੀਂ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ | ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਨੂੰ ਲੈ ਕੇ ਜਿੱਥੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਆਹਮੋ-ਸਾਹਮਣੇ ਆ ਗਏ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਚੋਣ ਕੋਈ ਵੀ ਲੜ ਸਕਦਾ ਹੈ ਪਰ ਫ਼ੈਸਲਾ ਕਮੇਟੀ ਮੈਂਬਰਾਂ ਦੀ ਰਾਏ ਦੇ ਆਧਾਰ ‘ਤੇ ਹੀ ਹੁੰਦਾ ਹੈ।ਬੀਤੇ ਦਿਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਤ ਬਲਵੀਰ ਸਿੰਘ ਘੁੰਨਸ ਨਾਲ ਸੰਤ ਅਤਰ ਸਿੰਘ ਤਪ ਅਸਥਾਨ ਘੁੰਨਸ ਵਿਖੇ ਅੱਧਾ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਜਦੋਂ ਪੱਤਰਕਾਰਾਂ ਨੇ ਸੰਤ ਬਲਵੀਰ ਸਿੰਘ ਘੁੰਨਸ ਨੂੰ ਪੁੱਛਿਆ ਕਿ ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਵੀ ਤੁਹਾਨੂੰ ਮਿਲ ਚੁੱਕੇ ਹਨ ਤਾਂ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਸੁਖਬੀਰ ਬਾਦਲ ਕਿਸੇ ਸਿਆਸੀ ਕੰਮ ਲਈ ਨਹੀਂ ਸਗੋਂ, ਉਨ੍ਹਾਂ ਦੀ ਸਿਹਤ ਸਬੰਧੀ ਪੁੱਛਣ ਆਏ ਹਨ।ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੱਘ ਬਾਰੇ ਸਵਾਲਾਂ ਨੂੰ ਟਾਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅਜੇ ਪੱਤੇ ਨਹੀਂ ਖੋਲ੍ਹਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ਉਲੀਕਣ ਲਈ ਅੱਜ ਤੋਂ ਹੀ ਨਹੀਂ, ਸਗੋਂ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰ ਰਹੇ ਹਨ। ਸੁਖਬੀਰ ਨੇ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਇਕ ਮਹੀਨਾ ਪਹਿਲਾਂ ਹਰ ਮੈਂਬਰ ਤੋਂ ਨਿੱਜੀ ਤੌਰ ‘ਤੇ ਰਾਏ ਲਈ ਜਾਂਦੀ ਹੈ ਕਿ ਪ੍ਰਧਾਨ ਕਿਸ ਨੂੰ ਬਣਾਇਆ ਜਾਵੇ, ਚੋਣ ਵੀ ਇਸੇ ਕੜੀ ਤਹਿਤ ਕੀਤੀ ਜਾਂਦੀ ਹੈ ਪਰ ਉਹ ਚੰਡੀਗੜ੍ਹ ਜਾਂਦੇ ਸਮੇਂ ਕੁਝ ਸਮਾਂ ਸੰਤ ਘੁੰਨਸ ਕੋਲ ਚਾਹ ਪੀਣ ਲਈ ਰੁਕੇ ਸੀ।ਇਸ ਦੌਰਾਨ ਸੁਖਬੀਰ ਨੇ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਬਦਲਾਅ ਦੇ ਨਾਂ ‘ਤੇ ਲੋਕਾਂ ‘ਤੇ ਵੋਟਾਂ ਇੰਨੀਆਂ ਭਾਰੀ ਹੋ ਗਈਆਂ ਹਨ ਕਿ ਪੰਜਾਬ 5 ਸਾਲ ਪਿੱਛੇ ਚਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੂਜੇ ਸੂਬਿਆਂ ਵਿਚ ਚੋਣਾਂ ਜਿੱਤਣ ਦੀ ਕਾਹਲੀ ਵਿਚ ਹੈ, ਜਿਸ ਕਾਰਨ ਪੰਜਾਬ ਦੇ ਮਾਲੀਏ ਵਿਚੋਂ ਦੂਜੇ ਰਾਜਾਂ ਵਿਚ ਇਸ਼ਤਿਹਾਰ ਦਿੱਤੇ ਜਾ ਰਹੇ ਹਨ, ਜੋ ਕਿ ਗ਼ਲਤ ਹੈ। ਇਸ ਦੌਰਾਨ ਸੁਖਬੀਰ ਨੇ ਗੁਰਦੁਆਰਾ ਸੰਤ ਅਤਰ ਤਪ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਦੇ ਸੇਵਾਦਾਰ ਸੰਤ ਬਲਵੀਰ ਸਿੰਘ ਘੁੰਨਸ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button