
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਕੌਮ ਦੇ ਮਸਲੇ ਨਜਿੱਠਣ ਲਈ ਹਨ, ਨਾ ਕਿ ਕੌਮੀ ਸੰਕਟ ਪੈਦਾ ਕਰਨ ਲਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਦਰਕਿਨਾਰ ਕਰਨਾ ਉਚਿਤ ਨਹੀਂ ਹੈ ਅਤੇ ਅਜਿਹੇ ਚੱਲਣ ਨਾਲ ਕੌਮ ਅੰਦਰ ਆਪਾਧਾਪੀ ਵਾਲਾ ਮਾਹੌਲ ਪੈਦਾ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.