ਸੁਖਬੀਰ ਸਿੰਘ ਬਾਦਲ ਨੇ ਖਤਰਨਾਕ ਵਾਵਰੋਲੇ ਨਾਲ ਹੋਏ ਨੁਕਸਾਨ ਵਾਸਤੇ ਐਮ ਪੀ ਲੈਡ ਫੰਡ ਵਿਚੋਂ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਕਿਹਾ ਕਿ ਜੇਕਰ 15 ਦਿਨਾਂ ਵਿਚ ਪ੍ਰਭਾਵਤ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਅਕਾਲੀ ਦਲ ਉਹਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਸੰਘਰਸ਼ ਵਿੱਢੇਗਾ

ਫਾਜ਼ਿਲਕਾ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਜ਼ਿਲ੍ਹੇ ਦੇ ਪਿੰਡ ਬਕਾਈਂਵਾਲਾ ਵਿਚ ਖਤਰਨਾਕ ਵਾਵਰੋਲੇ ਨਾਲ ਨੁਕਸਾਨ ਗਏ ਮਕਾਨਾਂ ਦੀ ਮੁਰੰਮਤ ਵਾਸਤੇ ਐਮ ਪੀ ਲੈਫ ਫੰਡਾਂ ਵਿਚੋਂ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਤੇ ਨਾਲ ਹੀ ਰਾਹਤ ਕਾਰਜਾਂ ਵਾਸਤੇ ਆਪਣੇ ਪੱਲਿਓਂ ਇਕ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਬਕਾਈਂਵਾਲਾ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਤੇ ਵੇਖਿਆ ਕਿ ਖਤਰਨਾਕ ਵਾਵਰੋਲੇ ਨਾਲ ਕਿੰਨੂਆਂ ਦੇ ਬਾਗਾਂ ਤੇ ਕਣਕ ਦੀ ਫਸਲ ਨੂੰ ਇਥੇ ਤੇ ਨਾਲ ਲਗਵੇਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕਿੰਨਾ ਨੁਕਸਾਨ ਹੋਇਆ ਹੈ।
ਸੁਰਖ਼ੀਆਂ ‘ਚ ਗੈਂਗਸਟਰ ਬਿਸ਼ਨੋਈ, ਕਰਤਾ ਨਵਾਂ ਕਾਂਡ? ਮਾਨ ਸਰਕਾਰ ਲਈ ਮੁਸੀਬਤ!
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਜਿਹਨਾਂ ਦੇ ਮਕਾਨ ਤੇ ਕਿੰਨੂਆਂ ਦੇ ਬਾਗ ਨੁਕਸਾਨੇ ਗਏ ਹਨ, ਉਹਨਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਪ੍ਰਭਾਵਤ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਸੰਘਰਸ਼ ਵਿੱਢੇਗਾ। ਉਹਨਾਂ ਨੇ ਇਸ ਮੌਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਤੇ ਲੋੜ ਪੈਣ ’ਤੇ ਆਪਣੇ ਐਮ ਪੀ ਲੈਡ ਫੰਡਾਂ ਵਿਚੋਂ ਹੋਰ ਫੰਡ ਦੇਣ ਦੀ ਵੀ ਪੇਸ਼ਕਸ਼ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੂੰ ਪ੍ਰਭਾਵਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਢਿੱਲ ਮੱਠ ਨਹੀਂ ਕਰਨੀ ਚਾਹੀਦੀ। ਉਹਨਾਂ ਨੇ ਇਸਮੌਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪ੍ਰਭਾਵਤ ਇਲਾਕੇ ਦਾ ਦੌਰਾ ਨਾ ਕਰਨ ਤੇ ਵਾਵਰੋਲੇ ਦੇ ਪ੍ਰਭਾਵਤਾਂ ਨੂੰ ਤੁਰੰਤ ਮੁਆਵਜ਼ਾ ਨਾ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਪ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵਾਜਬ ਮੁਆਵਜ਼ਾ ਦੇਣ ਵਿਚ ਨਾਕਾਮ ਰਹਿੰਦੀ ਹੈ ਤਾਂ ਅਸੀਂ ਇਸਦੇ ਖਿਲਾਫ ਇਕ ਨਿਰੰਤਰ ਸੰਘਰਸ਼ ਵਿੱਢਾਂਗੇ।
Bhai Shamsher Singh ਦੀ ਅਹਿਮ Interview! 1350 ਲੋਕਾਂ ਨੂੰ ਦਿੱਤੀ ਨਵੀਂ ਜ਼ਿੰਦਗੀ! | Prabh Aasra
ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਲੰਬੀ ਹਲਕੇ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਜਿਥੇ ਭਾਰੀ ਬਰਸਾਤ ਤੇ ਗੜੇਮਾਰੀ ਕਾਰਨ ਕਣਕ ਦੀ ਖੜ੍ਹੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਪਿੰਡ ਡਬਵਾਲੀ ਢਾਬ, ਕਰਮਗੜ੍ਹ, ਭਗਵਾਨਪੁਰਾ, ਸ਼ਾਮਖੇੜਾ ਤੇ ਗੁਰੂਸਰ ਜੋਧਾ ਪਿੰਡਾਂ ਵਿਚ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਸਿਕਾਨਾਂ ਨੇ ਦੱਸਿਆ ਕਿ ਸਰਕਾਰ ਨੇ ਹਾਲੇ ਤੱਕ ਉਹਨਾਂ ਕੋਲ ਪਹੁੰਚ ਨਹੀਂ ਕੀਤੀ ਅਤੇ ਕਿਸਾਨਾਂ ਨੇ ਫੌਰੀ ਰਾਹਤ ਦੀ ਮੰਗ ਕੀਤੀ। ਸਰਦਾਰ ਬਾਦਲ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਜ਼ਿਆਦਾ ਨੁਕਸਾਨੀ ਗਈ ਹੈ ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਅੰਸ਼ਕ ਨੁਕਸਾਨ ਵਾਸਤੇ 25 ਹਜ਼ਾਰ ਰੁਪੲ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਵੇਖੋ! ਨਵੇਂ ਪੱਤਰਕਾਰਾਂ ਬਾਰੇ ਕੀ ਸੋਚਦੇ ਨੇ ਪੁਰਾਣੇ ਪੱਤਰਕਾਰ? ਟਵਿੱਟਰ ਦੋ ਪੱਤਰਕਾਰਾਂ ਦੀ ਕਿਉਂ ਖੋਹੀ ਨੌਕਰੀ!
ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਸਜ਼ਾ ਨਾ ਦੇਣ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਸੱਤਾ ਸੰਭਾਲਣ ਤੋਂ ਬਾਅਦ ਕਿਸਾਨ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਮੂੰਗੀ ਦੀ ਫਸਲ ਬੀਜਣ ਵਾਸਤੇ ਕਿਸਾਨਾਂ ਨੂੰ ਇਹ ਕਹਿ ਕੇ ਉਤਸ਼ਾਹਿਤ ਕੀਤਾ ਕਿ ਉਹ ਐਮ ਐਸ ਪੀ ਅਨੁਸਾਰ ਸਾਰੀ ਫਸਲ ਖਰੀਦਣਗੇ ਪਰ ਬਾਅਦ ਵਿਚ ਸਿਰਫ ਕੁਝ ਹੀ ਫਸਲ ਖਰੀਦੀ ਗਈ ਤੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਅਚਨਚੇਤ ਮੌਸਮ ਵਿਚ ਗਰਮੀ ਵਧਣ ਨਾਲ ਕਣਕ ਦਾ ਝਾੜ ਘਟਣ ਵਾਸਤੇ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।
ਕੈਨੇਡਾ ਦੀ ਕਹਾਣੀਕਾਰ ਨੇ ਲਿਖੀ LGBTQ Activist ਵਿਸ਼ੇ ’ਤੇ ਕਿਤਾਬ ! ਸੁਣੋ ਅਹਿਮ ਇੰਟਰਵਿਊ | D5 Channel Punjabi
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਕਿਸਾਨ ਮੁਸੀਬਤਾਂ ਝੱਲ ਰਹੇ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਡਰਾਮੇਬਾਜ਼ੀ ਵਿਚ ਰੁੱਝੈ ਹਨ ਤੇ ਪੰਜਾਬ ਦੇ ਖ਼ਜ਼ਾਨੇ ਦੀ ਕੀਮਤ ’ਤੇ ਦੇਸ਼ ਭਰ ਵਿਚ ਆਪਣੇ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਦੇ ਪ੍ਰਚਾਰ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਰੋਜ਼ਾਨਾ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਬਰਬਾਦ ਕੀਤਾ ਜਾ ਰਿਹਾ ਹੈ ਪਰ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਸੀਨੀਅਰ ਆਗੂ ਡਾ. ਮਹਿੰਦਰ ਰਿਣਵਾ ਤੇ ਹੰਸ ਰਾਜ ਜੋਸ਼ਨ ਵੀ ਸਰਦਾਰ ਬਾਦਲ ਦੇ ਨਾਲ ਪਿੰਡ ਬਕਾਈਂਵਾਲਾ ਪਹੁੰਚੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.