
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਡੀ.ਜੀ.ਪੀ ਦਫਤਰ ਪੱਕਾ ਧਰਨਾ ਲਾ ਕੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਪ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸਆਈਟੀ ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੁਲਿਸ ਟੀਮ ਮੇਰੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਿਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਖੁੱਦ ਗ੍ਰਿਫਤਾਰੀ ਦੇਣ ਲਈ ਆਏ ਹਨ, ਉਨਾਂ ਉਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




