ਧਾਰਮਿਕ ਸਜ਼ਾ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਮੋਹਰੀ ਲੀਡਰਸ਼ਿਪ ਨੇ ਹੁਣ ਲੰਗਰ ਹਾਲ ’ਚ ਭਾਂਡਿਆਂ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨਾਲ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਆਦਿ ਵੀ ਨਜ਼ਰ ਆ ਰਹੇ ਹਨ।ਆਲੇ ਦੁਆਲੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਦੇਖਣ ਨੂੰ ਮਿਲੇ। ਸੇਵਾ ਨਿਭਾਉਣ ਤੋਂ ਬਾਅਦ ਸੁਖਬੀਰ ਬਾਦਲ ਕੀਰਤਨ ਸਰਵਣ ਕਰ ਰਹੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਭੁਗਤਣ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਨੂੰ ਲੈਕੇ ਪੁਲਿਸ ਵੱਲੋਂ ਲਾ ਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਤਖ਼ਤ ਸਾਹਿਬ ਆਉਣ ਵਾਲੀ ਸੰਗਤਾਂ ਨੂੰ ਮੈਟਲ ਡਿਕਟੇਟਰਾਂ ਚੋਂ ਲੰਘਾਇਆ ਜਾ ਰਿਹਾ ਹੈ, ਜਦਕਿ ਤਖ਼ਤ ਸਾਹਿਬ ਦੇ ਮੁੱਖ ਦਾਖਿਲੇ ਦਾ ਇੱਕ ਰਸਤਾ ਪੂਰਨ ਬੰਦ ਕਰ ਦਿੱਤਾ ਗਿਆ ਹੈ। ਤਖ਼ਤ ਸਾਹਿਬ ਕੰਪਲੈਕਸ ਵਿੱਚ ਆਰਜੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਖੁਦ ਸਾਰੇ ਸੁਰੱਖਿਆ ਪ੍ਰਬੰਧ ਦੇਖ ਰਹੇ ਹਨ।
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਐਸਐਸਪੀ ਬਠਿੰਡਾ ਅਮਨਦੀਪ ਕੋਂਡਲ ਨੇ ਕਿਹਾ ਕਿ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਗਏ ਹਨ। ਅਸੀ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ, ਹਰ ਤਰ੍ਹਾਂ ਦੀ ਚੈਕਿੰਗ ਕਰ ਰਹੇ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.